18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡੀ.ਏ.ਪੀ. ਖਾਦ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ ਵਿਕਰੇਤਾਵਾ ਦੀ ਚੈਕਿੰਗ <br/>

ਅਜੀਤ ਡੈਸਕ 20-11-2025
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਡੀ ਏ ਪੀ ਖਾਦ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂ ਖੋਰੀ ਵਿਰੁੱਧ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਫ਼ਾਜ਼ਿਲਕਾ ਅਧੀਨ ਆਉਂਦੇ ਖਾਦ ਵਿਕੇ੍ਰਤਾਵਾਂ ਦੀਆਂ ਦੁਕਾਨਾਂ 'ਤੇ ਗੋਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਅੱਜ ਅਸ਼ੋਕਾ ਪੈਸਟੀਸਾਈਡ ਤੇ ਨਿਤਿਨ ਐਗਰੋ ਵਿਖੇ ਮੌਜੂਦ ਖਾਦ ਤੇ ਹੋਰ ਸਮਗਰੀ ਦੀ ਵੀ ਜਾਂਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਵੀ ਊਣਤਾਈ ਨਹੀਂ ਪਾਈ ਗਈ | ਮੁੱਖ ਖੇਤੀਬਾੜੀ ਅਫ਼ਸਰ ਤੇ ਏ.ਓ ਬਲਦੇਵ ਸਿੰਘ ਨੇ ਹੋਰਨਾਂ ਖਾਦ ਵਿਕੇ੍ਰਤਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ 'ਤੇ ਖਾਦ ਦਾ ਸਟਾਕ , ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਬੋਰਡ 'ਤੇ ਲਿਖੀ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਦੀ ਪੂਰਤੀ ਲਈ ਹੁਣ ਡੀ ਏ ਪੀ ਦੇ ਹੋਰ ਬਦਲ ਬਾਜ਼ਾਰ ਵਿਚ ਮੌਜੂਦ ਹਨ, ਜਿਨ੍ਹਾਂ ਵਿਚ ਟਿ੍ਪਲ ਸੁਪਰ ਫਾਸਫੇਟ ਖਾਦ ਅਤੇ ਹੋਰ ਫਾਸਫੈਟਿਕ ਖਾਦਾਂ ਦੇ ਨਾਮ ਸ਼ਾਮਿਲ ਹਨ, ਦੀ ਵੀ ਕਿਸਾਨ ਵਰਤੋਂ ਕਰ ਸਕਦੇ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਪਸ਼ੂਆਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ-ਅਰੁਣ ਨਾਰੰਗ <br/> ਅਗਲੀ ਖ਼ਬਰ ਹਿੰਮਤਪੁਰਾ ਸਕੂਲ ਵਿਖੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।