ਅਬੋਹਰ, 19 ਨਵੰਬਰ (ਵਿਵੇਕ ਹੂੜੀਆ)-ਪਸ਼ੂ ਪਾਲਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਬੋਹਰ ਦੇ ਪਿੰਡ ਕਿੱਲਿ੍ਹਆਂਵਾਲੀ ਦੀ ਗਊਸ਼ਾਲਾ ਵਿਖੇ ਲੋਕਾਂ ਨੂੰ ਪਸ਼ੂ ਪਾਲਨ ਪ੍ਰਤੀ ਜਾਗਰੂਕ ਕਰਨ ਲਈ ਇਕ ਕੈਂਪ ਲਗਾਇਆ ਗਿਆ | ਕੈਂਪ ਵਿਚ ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਪਸ਼ੂਆਂ ਦੀ ਦੇਖਭਾਲ ਬਾਰੇ ਜਾਣਕਾਰੀ ਅਤੇ ਸਿਖਲਾਈ ਦਿੱਤੀ ਅਤੇ ਪਸ਼ੂਆਂ ਦੀਆਂ ਦਵਾਈਆਂ ਵੀ ਵੰਡੀਆਂ | ਇਸ ਮੌਕੇ 'ਤੇ 'ਆਪ' ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਅਬੋਹਰ ਮਾਰਕੀਟ ਕਮੇਟੀ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਸੰਗਠਨ ਇੰਚਾਰਜ ਰਣਧੀਰ ਗਾਬਾ, ਵਿਨੋਦ ਮਾਲੀ ਅਤੇ ਪਸ਼ੂ ਪਾਲਨ ਵਿਭਾਗ ਤੋਂ ਡਾ. ਮਨਦੀਪ ਸਿੰਘ ਅਤੇ ਡਾ. ਹਕੀਕਤ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਕੈਂਪ ਦੀ ਸ਼ੁਰੂਆਤ ਵਿਚ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੰਦੀ ਹੈ ਤਾਂ ਜੋ ਪਸ਼ੂ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਪਸ਼ੂਆਂ ਦੇ ਸਹੀ ਪਾਲਣ-ਪੋਸਣ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਬਿਮਾਰੀਆਂ ਬਾਰੇ ਸਮੇਂ-ਸਮੇਂ 'ਤੇ ਜਾਣਕਾਰੀ ਦਿੱਤੀ ਜਾ ਸਕੇ ਅਤੇ ਲੋਕਾਂ ਦੇ ਕੀਮਤੀ ਜਾਨਵਰਾਂ ਦੀਆਂ ਜਾਨਾਂ ਦੀ ਰੱਖਿਆ ਕੀਤੀ ਜਾ ਸਕੇ | ਇਸ ਮੌਕੇ ਪਸ਼ੂ ਪਾਲਨ ਵਿਭਾਗ ਨੇ ਪਸ਼ੂ ਪਾਲਕਾਂ ਨੂੰ ਲਗਭਗ 25 ਹਜ਼ਾਰ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ | ਇਸ ਮੌਕੇ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਹਰ ਤਿੰਨ ਮਹੀਨਿਆਂ ਬਾਅਦ ਘਰ-ਘਰ ਜਾ ਕੇ ਪਸ਼ੂਆਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕਰਦਾ ਹੈ | ਅੰਤ ਵਿਚ, ਗਊਸ਼ਾਲਾ ਦੇ ਮੁਖੀ ਰਾਕੇਸ਼ ਕੁਮਾਰ ਨੇ ਸਾਰੇ 'ਆਪ' ਆਗੂਆਂ ਅਤੇ ਪਸ਼ੂ ਪਾਲਨ ਡਾਕਟਰਾਂ ਦਾ ਧੰਨਵਾਦ ਕੀਤਾ |