ਜਲਾਲਾਬਾਦ, 19 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਛਾਪੇਮਾਰੀ ਕਰਕੇ ਪਿੰਡ ਟਿਵਾਣਾ ਕਲਾਂ ਦੇ ਬਣੇ ਸਰਕਾਰੀ ਛੱਪੜ ਕੋਲ ਸਵਾ 10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਫ-ਐਫ ਰੋਡ 'ਤੇ ਪਿੰਡ ਟਿਵਾਣਾ ਕਲਾਂ ਮੋੜ ਦੇ ਨਜਦੀਕ ਪੁੱਜੀ ਤਾਂ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਟਿਵਾਣਾ ਕਲਾਂ ਸਰਕਾਰੀ ਛੱਪੜ ਦੇ ਕੋਲ ਬੈਠਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ, ਇਹ ਇਤਲਾਹ ਠੋਸ ਹੋਣ ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਸੁਰਜੀਤ ਸਿੰਘ ਨੂੰ ਸਵਾ 10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਜਿਸ ਦੇ ਵਿਰੁੱਧ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 159 ਵਿਚ ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ |