ਅਬੋਹਰ, 20 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਅਤੇ ਸਾਬਕਾ ਕਾਂਗਰਸ ਬਲਾਕ ਪ੍ਰਧਾਨ ਰਾਜਾ ਕੁੰਡਲ ਵਲੋਂ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਵਾਗਤ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਅਤੇ ਸਾਬਕਾ ਬਲਾਕ ਪ੍ਰਧਾਨ ਰਾਜਾ ਕੁੰਡਲ ਨੇ ਕਿਹਾ ਕਿ ਨੌਜਵਾਨ ਆਗੂ ਹਰਪ੍ਰੀਤ ਸਿੰਘ ਸਿੱਧੂ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਵੀ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੀ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ |