03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਰੇਡੀਐਂਟ ਪਬਲਿਕ ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਰਾਜ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 21-11-2025
ਮੰਡੀ ਅਰਨੀਵਾਲਾ, 20 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ, ਬਲਾਕ, ਜ਼ੋਨ ਅਤੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੋ ਰਹੇ ਰਾਜ ਪੱਧਰੀ ਮੁਕਾਬਲਿਆਂ ਵਿਚ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਪਾਵਰ ਲਿਫ਼ਟਿੰਗ ਦੇ ਰਾਜ ਪੱਧਰੀ ਮੁਕਾਬਲੇ ਬਠਿੰਡਾ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸੁਖਦੀਪ ਕੌਰ ਨੇ ਆਪਣੇ ਕਾਬਲੀਅਤ, ਧੀਰਜ ਅਤੇ ਸਖ਼ਤ ਮਿਹਨਤ ਨਾਲ ਸਾਰੇ ਦੇ ਦਿਲ ਜਿੱਤ ਲਏ | ਜਿੱਤ ਦੀ ਖ਼ਬਰ ਮਿਲਣ ਨਾਲ ਪੂਰੇ ਇਲਾਕੇ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਸੁਖਦੀਪ ਦੇ ਸਕੂਲ ਪਹੁੰਚਣ ਤੇ ਫੁੱਲਾਂ ਦੀ ਵਰਖਾ ਕਰਕੇ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਖ਼ੁਸ਼ੀ ਦੇ ਪਲ ਸਾਂਝੇ ਕੀਤੇ ਗਏ | ਇਸ ਮੌਕੇ ਸਕੂਲ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਸੁਖਦੀਪ ਕੌਰ ਦੀ ਸਫਲਤਾ ਸਾਡੇ ਲਈ ਮਾਣ ਦੀ ਗੱਲ ਹੈ | ਇਹ ਜਿੱਤ ਉਸ ਦੀ ਲਗਨ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ | ਸਕੂਲ ਪ੍ਰਬੰਧਨ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਅਨੁਸ਼ਾਸਨ ਵੱਲ ਪ੍ਰੇਰਿਤ ਕਰਦਾ ਆਇਆ ਹੈ | ਸਕੂਲ ਪਿ੍ੰਸੀਪਲ ਮੈਡਮ ਸ਼੍ਰੀਮਤੀ ਨੀਤੀ ਸਿੰਘ ਨੇ ਆਪਣੇ ਸ਼ਬਦਾਂ ਵਿਚ ਕਿਹਾ ਕਿ ਸੁਖਦੀਪ ਕੌਰ ਨੇ ਰਾਜ ਪੱਧਰ 'ਤੇ ਤਗਮਾ ਜਿੱਤ ਕੇ ਸਾਡੇ ਸਕੂਲ ਦੀ ਸ਼ੋਭਾ ਵਧਾਈ ਹੈ | ਅਸੀਂ ਉਸ ਨੰੂ ਭਵਿੱਖ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਅੱਗੇ ਵੀ ਇੰਜ ਹੀ ਕਾਮਯਾਬੀਆਂ ਹਾਸਿਲ ਕਰਦੀ ਰਹੇਗੀ | ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਸੁਖਦੀਪ ਦੀ ਪ੍ਰਾਪਤੀ ਸਾਡੇ ਸਾਰੇ ਲਈ ਪੇ੍ਰਰਨਾ ਦਾ ਸਰੋਤ ਹੈ | ਸਕੂਲ ਵਲੋਂ ਦਿੱਤੀ ਜਾ ਰਹੀ ਸਹੂਲਤਾਂ ਅਤੇ ਬੱਚਿਆਂ ਦੀ ਆਪਣੇ ਕੌਸ਼ਲ ਨੂੰ ਨਿਖਾਰਨ ਦੀ ਲਗਨ ਨੇ ਅੱਜ ਫਲ ਦਿੱਤਾ ਹੈ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਦੇ ਵਲੋਂ ਇਸ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਸੁਖਦੀਪ ਕੌਰ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਮਾਰਕਫੈੱਡ ਜਲਾਲਾਬਾਦ ਦੇ ਅਧਿਕਾਰੀ ਸੁਸਾਇਟੀ ਨੂੰ ਯੂਰੀਆ ਖਾਦ ਦੇ ਨਾਲ ਹੋਰ ਸਮਾਨ ਟੈਗਿੰਗ ਕਰਕੇ ਲੈਣ ਲਈ ਕਰ ਰਹੇ ਹਨ ਮਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।