31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੇ 5-5 ਲੱਖ ਰੁਪਏ ਦੇ ਚੈੱਕ

ਅਜੀਤ ਡੈਸਕ 22-11-2025
ਜਲਾਲਾਬਾਦ,21 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਅਤੇ ਪੇਂਡੂ ਖੇਤਰਾਂ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਇਕ ਅਹਿਮ ਪਹਿਲ ਕਦਮੀ ਤਹਿਤ ਸਥਾਨਕ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਦਫ਼ਤਰ ਵਿਚ ਆਯੋਜਿਤ ਸਮਾਗਮ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਪਿੰਡ ਗੁਮਾਨੀ ਵਾਲਾ, ਆਲਮ ਕੇ, ਢਾਣੀ ਹਜ਼ਾਰਾ ਸਿੰਘ, ਚੱਕ ਗ਼ਰੀਬਾਂ ਸਾਂਦੜ, ਝੁੱਗੇ ਜਵਾਹਰ ਸਿੰਘ ਅਤੇ ਚੱਕ ਤੋਤਿਆਂ ਵਾਲਾ ਨੂੰ 5-5 ਲੱਖ ਰੁਪਏ ਦੇ ਚੈੱਕ ਭੇਟ ਕੀਤੇ¢ ਚੈੱਕ ਵੰਡ ਸਮਾਗਮ ਦੌਰਾਨ ਇਨ੍ਹਾਂ ਗਰਾਮ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ, ਸਿੱਖਿਆ ਪ੍ਰੇਮੀ, ਸਮਾਜ ਸੇਵੀ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਰਹੇ¢ ਸਮਾਗਮ ਦਾ ਮਾਹੌਲ ਉਤਸ਼ਾਹ ਭਰਿਆ ਰਿਹਾ ਅਤੇ ਚੈੱਕ ਪ੍ਰਾਪਤ ਕਰਦਿਆਂ ਸਰਪੰਚਾਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਰਾਸ਼ੀ ਪੇਂਡੂ ਵਿਕਾਸ ਲਈ ਬੇਹੱਦ ਮਹੱਤਵਪੂਰਨ ਸਾਬਤ ਹੋਵੇਗੀ¢ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ 'ਤੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਾਡੀ ਸਰਵਉੱਚ ਤਰਜੀਹ ਹੈ¢ ਅਸੀਂ ਵਾਅਦਾ ਕੀਤਾ ਸੀ ਕਿ ਜਲਾਲਾਬਾਦ ਹਲਕੇ ਦਾ ਹਰ ਪਿੰਡ ਤਰੱਕੀ ਦੀ ਰਾਹ 'ਤੇ ਦੌੜੇਗਾ, ਅਤੇ ਅੱਜ ਉਸ ਵਾਅਦੇ ਨੂੰ ਇਕ ਹੋਰ ਕਦਮ ਅੱਗੇ ਵਧਾਇਆ ਗਿਆ ਹੈ ਤੇ ਕਿਸੇ ਵੀ ਪਿੰਡ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ¢ ਸੜਕਾਂ, ਪਾਣੀ-ਨਿਕਾਸੀ, ਸਟਰੀਟ ਲਾਈਟ, ਸਕੂਲ, ਖੇਡ ਮੈਦਾਨ, ਸਿਹਤ ਸੇਵਾਵਾਂ ਸਮੇਤ ਸਾਰੇ ਖੇਤਰਾਂ ਵਿਚ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਕੇ ਜਲਾਲਾਬਾਦ ਨੂੰ ਮਾਡਲ ਹਲਕਾ ਬਣਾਇਆ ਜਾਵੇਗਾ¢ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਵਿਕਾਸ 'ਤੇ ਕੋਈ ਰੋਕ ਨਹੀਂ ਲਗਾਈ ਹੈ, ਅਤੇ ਜਿੱਥੇ ਵੀ ਲੋੜ ਹੋਵੇਗੀ, ਵਾਧੂ ਫ਼ੰਡ ਵੀ ਉਪਲਬਧ ਕਰਵਾਏ ਜਾਣਗੇ¢ ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਨਾਲ ਮਿਲ ਕੇ ਪੇਂਡੂ ਵਿਕਾਸ ਵਿਚ ਸਹਿਯੋਗ ਦੇਣ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਬਿਹਤਰ ਭਵਿੱਖ ਦਿੱਤਾ ਜਾ ਸਕੇ¢ ਚੈੱਕ ਪ੍ਰਾਪਤ ਕਰਨ ਤੋਂ ਬਾਅਦ ਸਰਪੰਚਾਂ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਸਾਧਨਾਂ ਦੀ ਕਮੀ ਕਾਰਨ ਕਈ ਵਿਕਾਸ ਕਾਰਜ ਅਧੂਰੇ ਰਹਿ ਗਏ ਸਨ ਪਰ ਪੰਜਾਬ ਸਰਕਾਰ ਦਾ ਇਹ ਯੋਗਦਾਨ ਸਾਡੇ ਪਿੰਡਾਂ ਲਈ ਕਿਸੇ ਤੋਹਫ਼ੇ ਤੋਂ ਘੱਟ ਨਹੀਂ¢ ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਚੁਣੇ ਹੋਏ ਨੁਮਾਇੰਦੇ ਵਲ਼ੋਂ ਵਿਕਾਸ ਕਾਰਜਾਂ ਨੂੰ ਇੰਨੀ ਗੰਭੀਰਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿਚ ਨਵਾਂ ਵਿਸ਼ਵਾਸ ਪੈਦਾ ਹੋਇਆ ਹੈ ਅਤੇ ਪਿੰਡਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ¢ ਪ੍ਰੋਗਰਾਮ ਦੇ ਅੰਤ ਵਿਚ ਵਿਧਾਇਕ ਗੋਲਡੀ ਨੇ ਭਰੋਸਾ ਦਿੱਤਾ ਕਿ ਅਗਲੇ ਪੜਾਅ ਵਿਚ ਹੋਰਨਾਂ ਪੰਚਾਇਤਾਂ ਨੂੰ ਵੀ ਫ਼ੰਡ ਜਾਰੀ ਕੀਤੇ ਜਾਣਗੇ ਅਤੇ ਹਰ ਪਿੰਡ ਨੂੰ ਬਰਾਬਰ ਵਿਕਾਸ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ¢
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 11 ਲੋਕ ਨਾਮਜ਼ਦ ਅਗਲੀ ਖ਼ਬਰ ਰਵਿੰਦਰ ਸਿੰਘ ਨੇ ਅਬੋਹਰ ਦੇ ਥਾਣਾ ਸਿਟੀ 1 ਦਾ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।