31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕੈਨਵੇ ਕਾਲਜ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ <br/>

ਅਜੀਤ ਡੈਸਕ 22-11-2025
ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਕਾਲਜ ਦੇ ਵਿਦਿਆਰਥੀ ਅਸੀਸਾ, ਖ਼ੁਸ਼ੀ, ਰਮਨ ਕੁਮਾਰ, ਅਮਰੀਕ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਨੈਨਾ ਚੌਧਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਅੰਤ ਵਿਚ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਕਰਕੇ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ਤੋਂ ਵਿਅਕਤੀ ਨੇ ਲੱਖਾਂ ਰੁਪਏ ਦੇ ਟੋਪਸ ਕੀਤੇ ਚੋਰੀ ਅਗਲੀ ਖ਼ਬਰ ਹਰਪ੍ਰੀਤ ਸਿੱਧੂ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਪਹਿਲੀ ਵਾਰ ਕਾਂਗਰਸ ਪਰਿਵਾਰਵਾਦ ਤੋਂ ਮੁਕਤ ਹੋਈ-ਡਾ. ਰਿਣਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।