19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੱਕੇ ਰੁਜ਼ਗਾਰ ਦੀ ਮੰਗ ਲਈ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ ਆਊਟ ਸੋਰਸ ਮੁਲਾਜ਼ਮਾਂ ਦਾ 3 ਰੋਜ਼ਾ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ <br/>

ਜਲਾਲਾਬਾਦ ਵਿਖੇ ਉਪ ਮੰਡਲ ਦਫ਼ਤਰ ਅੱਗੇ ਰਾਤ ਨੂੰ ਅਤੇ ਅੱਜ ਬੁੱਧਵਾਰ ਦੇ ਧਰਨੇ ਦੀਆਂ ਤਸਵੀਰਾਂ | ਤਸਵੀਰਾਂ-ਹਰਪ੍ਰੀਤ ਸਿੰਘ ਪਰੂਥੀ <br/> 04-12-2025
ਜਲਾਲਾਬਾਦ, 3 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ਵਿਚ ਮਰਜ਼ ਕਰਕੇ ਰੈਗੂਲਰ ਕਰਨ ਸਮੇਤ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ 3 ਰੋਜ਼ਾ ਦਿਨ-ਰਾਤ ਦੇ ਉਲੀਕੇ ਸੰਘਰਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31)ਬਰਾਂਚ ਜਲਾਲਾਬਾਦ ਵੱਲੋਂ ਜਲ ਸਪਲਾਈ ਦੇ ਉਪ ਮੰਡਲ ਦਫ਼ਤਰ ਗੁੰਮਾਨੀਵਾਲਾ (ਜਲਾਲਾਬਾਦ) ਵਿਖੇ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਿਆ ਹੈ | ਇੱਥੇ ਦੱਸ ਦੇਈਏ ਕਿ 2 ਦਸੰਬਰ ਤੋਂ ਲਗਾਤਾਰ ਦਿਨ-ਰਾਤ ਇਹ ਧਰਨਾ ਚੱਲ ਰਿਹਾ ਹੈ ਅਤੇ ਕਹਿਰ ਦੀ ਠੰਢ ਵਿਚ ਵੀ ਰਾਤ ਭਰ ਵਰਕਰ ਸਾਥੀ ਇਸ ਧਰਨੇ ਵਿਚ ਬੈਠੇ ਹੋਏ ਹਨ | ਅੱਜ ਦੇ ਧਰਨੇ ਦੀ ਅਗਵਾਈ ਸਰਕਲ ਸਕੱਤਰ ਜਸਵਿੰਦਰ ਸਿੰਘ ਚੱਕ ਜਾਨੀਸਰ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਸੋਢੀ ਵੱਲੋਂ ਕੀਤੀ ਗਈ, ਜਦੋਂਕਿ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਅਤੇ ਸਰਕਲ ਸਕੱਤਰ ਜਸਵਿੰਦਰ ਸਿੰਘ ਚੱਕ ਜਾਨੀਸਰ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮਾਂ ਵਾਂਗ ਪਿਛਲੇ 20 ਸਾਲਾਂ ਦੇ ਵੱਧ ਸਮੇਂ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰ ਆਪਣੀਆਂ ਸੇਵਾਵਾਂ ਲਗਾਤਾਰ ਨਿਭਾਅ ਰਹੇ ਹਨ | ਅੱਜ ਦੇ ਧਰਨੇ ਵਿਚ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੇ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਅਤੇ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਹਮਾਇਤ ਵਿਚ ਸ਼ਾਮਿਲ ਹੋਏ ਅਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕੀਤਾ ਜਾਵੇ, ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ | ਲੋਕਲ ਪੱਧਰ 'ਤੇ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਨੇ ਰੈਵੀਨਿਊ ਇਕੱਠਾ ਕਰਨ ਲਈ ਮੋਟੀ ਵੇਟਰਾਂ ਦੀ ਡਿਊਟੀ ਲਗਾਉਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਵਾਟਰ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਣਗੇ, ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ |

ਪਿਛਲੀ ਖ਼ਬਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ ਅਗਲੀ ਖ਼ਬਰ ਸ਼ੇਰਾਂਵਾਲੀ ਦੇ ਗੁਰਕਰਨਬੀਰ ਨੇ ਥਾਈਲੈਂਡ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।