ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ
ਅਜੀਤ ਡੈਸਕ
04-12-2025
ਫ਼ਾਜ਼ਿਲਕਾ ਜ਼ਿਲ੍ਹੇ ਲਈ ਚੋਣ ਆਬਜ਼ਰਵਰ ਕਮਲ ਕੁਮਾਰ ਗਰਗ ਨਿਯੁਕਤ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਲਈ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ. (ਵਿਸ਼ੇਸ਼ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ) ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਪੂਰੀ ਤਰ੍ਹਾਂ ਨਿਰਪੱਖ ਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਉਹ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਮੌਜੂਦ ਰਹਿਣਗੇ | ਇਸ ਦੌਰਾਨ ਉਹ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੌਰਾਨ ਹਾਜ਼ਰ ਰਹੇ | ਉਨ੍ਹਾਂ ਵੱਲੋਂ ਅਰਨੀਵਾਲਾ ਵਿਖੇ ਸਕੂਲ ਆਫ਼ ਐਮੀਨਾਂਸ ਅਰਨੀਵਾਲਾ ਸ਼ੇਖ਼ ਸੁਭਾਨ ਕਾਮਰਸ ਬਲਾਕ ਦਾ ਵੀ ਦੌਰਾ ਕੀਤਾ ਗਿਆ | ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ/ਸ਼ਿਕਾਇਤ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ |