ਮੰਡੀ ਅਰਨੀਵਾਲਾ 3 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਬਲਾਕ ਸੰਮਤੀ ਅਰਨੀਵਾਲਾ ਦੇ ਜ਼ੋਨ ਜੰਡ ਵਾਲਾ ਭੀਮੇ ਸ਼ਾਹ ਤੋਂ ਕਿ੍ਸ਼ਨਾ ਰਾਣੀ ਪਤਨੀ ਜਰਨੈਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਕਾਗ਼ਜ਼ ਦਾਖਲ ਕੀਤੇ ਹਨ | ਉਨ੍ਹਾਂ ਅੱਜ ਅਰਨੀਵਾਲਾ ਵਿਖੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਰਹੇ | ਕਿ੍ਸ਼ਨਾ ਰਾਣੀ ਨੇ ਕਿਹਾ ਕਿ ਉਹ ਆਮ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੋੜਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲਈ ਵੋਟਾਂ ਲੈ ਕੇ ਇਸ ਜ਼ੋਨ ਤੋਂ ਵੱਡੀ ਜਿੱਤ ਪ੍ਰਾਪਤ ਕਰਨਗੇ |