ਅਬੋਹਰ, 3 ਦਸੰਬਰ(ਵਿਵੇਕ ਹੂੜੀਆ)-ਅਬੋਹਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਦੋ ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਲਈ ਨਾਮਜ਼ਦਗੀ ਪੱਤਰ ਅੱਜ ਫ਼ਾਜ਼ਿਲਕਾ ਵਿਚ ਗੁਰਚਰਨ ਸਿੰਘ ਸੰਧੂ, ਸਾਬਕਾ ਮੰਤਰੀ ਸੁਰਜੀਤ ਜਿਆਣੀ ਅਤੇ ਸਥਾਨਕ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ ਦਾਖਲ ਕੀਤੇ ਗਏ | ਜਾਣਕਾਰੀ ਦਿੰਦਿਆਂ ਸ੍ਰੀ ਜਾਖੜ ਨੇ ਦੱਸਿਆ ਕਿ ਪੰਜਕੋਸੀ ਹਲਕੇ ਤੋਂ ਬਚਨ ਸਿੰਘ ਅਤੇ ਜੰਡਵਾਲਾ ਹਲਕੇ ਤੋਂ ਅਨੀਤਾ ਝਟਵਾਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਨਾਮਜ਼ਦਗੀ ਪ੍ਰਕਿਰਿਆ ਦੌਰਾਨ ਪਾਰਟੀ ਅਧਿਕਾਰੀ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ | ਵਰਕਰਾਂ ਵਿਚ ਕਾਫ਼ੀ ਉਤਸ਼ਾਹ ਸੀ, ਜਿਨ੍ਹਾਂ ਨੇ ਆਪਣੇ ਉਮੀਦਵਾਰਾਂ ਦੇ ਸਮਰਥਨ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪਾਰਟੀ ਆਗੂਆਂ ਨੇ ਕਿਹਾ ਕਿ ਦੋਵਾਂ ਉਮੀਦਵਾਰਾਂ ਦਾ ਜਨਤਾ ਵਿਚ ਮਜ਼ਬੂਤ ਸਮਰਥਨ ਹੈ ਅਤੇ ਉਹ ਵਿਕਾਸ ਦੇ ਮੁੱਦਿਆਂ 'ਤੇ ਚੋਣਾਂ ਲੜਨਗੇ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਮਿਲ ਰਿਹਾ ਪਿਆਰ ਅਤੇ ਸਮਰਥਨ ਸਪਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਦੋਵੇਂ ਹਲਕੇ ਇਸ ਵਾਰ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨਗੇ | ਵਰਕਰਾਂ ਨੇ ਦੋਵਾਂ ਉਮੀਦਵਾਰਾਂ ਦੇ ਨਾਲ ਮਿਲ ਕੇ ਜਿੱਤ ਦਾ ਵਾਅਦਾ ਕੀਤਾ ਅਤੇ ਚੋਣ ਪ੍ਰਚਾਰ ਤੇਜ਼ ਕਰਨ ਦਾ ਸੱਦਾ ਦਿੱਤਾ |