ਮੰਡੀ ਅਰਨੀਵਾਲਾ, 3 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਬਲਾਕ ਸੰਮਤੀ ਦੇ ਜ਼ੋਨ ਕਮਾਲ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਵਿੰਦਰ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਉਹ ਅਰਨੀਵਾਲਾ ਬਲਾਕ ਸੰਮਤੀ ਲਈ ਪਹਿਲੇ ਉਮੀਦਵਾਰ ਬਣੇ | ਜਿਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਸ਼ੁਰੂਆਤ ਕੀਤੀ | ਦਵਿੰਦਰ ਸਿੰਘ ਕਮਾਲ ਵਾਲਾ ਨੇ ਕਿਹਾ ਕਿ ਉਹ ਇਸ ਸੀਟ ਤੋਂ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਜਿੱਤ ਪ੍ਰਾਪਤ ਕਰਕੇ ਇਹ ਸੀਟ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਜਗਪ੍ਰੀਤ ਸਿੰਘ ਭੁੱਲਰ, ਜਗਪ੍ਰੀਤ ਸਿੰਘ ਮਾੜੀ ਵਾਲਾ, ਸੰਤੋਖ ਸਿੰਘ ,ਮਨਜੀਤ ਸਿੰਘ, ਚਾਨਣ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਸਤਪਾਲ ਸਿੰਘ ਮਸਾਇਕਾ, ਇਕਬਾਲ ਸਿੰਘ ਬਰਕੰਦੀ , ਜੋਗਿੰਦਰ ਸਿੰਘ ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ ਸਾਬਕਾ ਸਰਪੰਚ ਅਤੇ ਹੋਰ ਵੀ ਹਾਜ਼ਰ ਸਨ |