19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਹੈਰੋਇਨ ਸਮੇਤ 4 ਵਿਅਕਤੀ ਕਾਬੂ

ਅਜੀਤ ਡੈਸਕ 04-12-2025
ਫ਼ਾਜ਼ਿਲਕਾ, 3 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਤੇ ਸਦਰ ਪੁਲਿਸ ਨੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਉਰਫ਼ ਦੀਪੂ ਪੁੱਤਰ ਰਾਜ ਕੁਮਾਰ ਵਾਸੀ ਆਤੂਵਾਲਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰੂ ਪੁੱਤਰ ਪਰਮਜੀਤ ਸਿੰਘ ਵਾਸੀ ਹਸਤਾ ਕਲਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ | ਜੋ ਅੱਜ ਵੀ ਨੇੜੇ ਟੀ.ਵੀ.ਟਾਵਰ ਫ਼ਾਜ਼ਿਲਕਾ ਨੇੜੇ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ | ਜਿਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਦੋਵਾਂ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਾਂਚ ਅਧਿਕਾਰੀ ਐੱਚ.ਸੀ ਮਿਲਖ ਰਾਜ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਾਰਡਰ ਰੋੜ ਕਰਨੀ ਖੇੜਾ ਨੇੜੇ ਪੁੱਜੀ ਤਾਂ ਵੀਰੂ ਪੁੱਤਰ ਸਦਾਸ਼ਿਵ ਵਾਸੀ ਬਾਵਰੀਆ ਕਾਲੋਨੀ ਫ਼ਾਜ਼ਿਲਕਾ ਅਤੇ ਰੀਨਾ ਰਾਣੀ ਪਤਨੀ ਬਲਵਿੰਦਰ ਸਿੰਘ ਉਰਫ਼ ਬਿੰਦਰ ਸਿੰਘ ਵਾਸੀ ਕੋਠਾ ਠਗਣੀ ਪੈਦਲ ਆਉਂਦੇ ਦਿਖਾਈ ਦਿੱਤੇ | ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਏ ਤੇ ਔਰਤ ਦੇ ਹੱਥ ਵਿਚ ਫੜੀ ਸ਼ੱਕੀ ਚੀਜ਼ ਕਾਲਾ ਲਿਫ਼ਾਫ਼ਾ ਸੜਕ 'ਤੇ ਸੁੱਟ ਦਿੱਤਾ | ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿਚੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਔਰਤ ਸਮੇਤ ਚਾਰੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਕਮਾਲ ਵਾਲਾ ਤੋਂ ਅਕਾਲੀ ਦਲ ਨੇ ਦਵਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।