19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੇਰੁਜ਼ਗਾਰ ਪੀ ਅੱੈਸ ਟੈਟ ਪਾਸ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ 'ਤੇ ਬੀ. ਐਡ ਟੈਟ ਪਾਸ ਮਾਸਟਰ ਕੇਡਰ ਯੂਨੀਅਨ 7 ਦਸੰਬਰ ਨੂੰ ਦਿੜ੍ਹਬਾ 'ਚ ਕਰੇਗੀ ਸਾਂਝੀ ਪੋਲ ਖ਼ੋਲ੍ਹ ਰੈਲੀ-ਸੂਬਾ ਪ੍ਰਧਾਨ ਰਕੇਸ਼ ਕੁਮਾਰ

ਅਜੀਤ ਡੈਸਕ 04-12-2025
ਮੰਡੀ ਰੋੜਾਂਵਾਲੀ, 3 ਦਸੰਬਰ (ਬਰਾੜ)-ਬੇਰੁਜ਼ਗਾਰ ਪੀ. ਐੱਸ. ਟੈਟ ਪਾਸ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਰਕੇਸ਼ ਕੁਮਾਰ ਮਾਨਸਾ ਅਤੇ ਬੀ. ਐੱਡ. ਟੈਟ ਪਾਸ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਘੁਬਾਇਆ 'ਤੇ ਸੁਰਿੰਦਰ ਕੁਮਾਰ ਪਾਲੀ ਵਾਲਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਬੀ. ਐਡ ਅਤੇ ਆਰਟ ਐਂਡ ਕਰਾਫ਼ਟ ਦੀ ਇਕ ਵੀ ਪੋਸਟ ਨਹੀਂ ਕੱਢੀ ਗਈ, ਜਿਸ ਕਾਰਨ ਉਹ ਅੱਜ ਤੱਕ ਬੇਰੁਜ਼ਗਾਰ ਫਿਰ ਰਹੇ ਹਨ 'ਤੇ ਉਨ੍ਹਾਂ ਦੇ ਕਈ ਸਾਥੀ ਓਵਰਏਜ ਵੀ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਉਨ੍ਹਾਂ ਨਾਲ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਅੱਜ ਤੱਕ ਪੋਸਟਾਂ ਨਹੀਂ ਕੱਢੀਆਂ ਗਈਆਂ, ਜਿਸ ਤੋਂ ਦੁਖੀ ਹੋ ਕੇ ਉਹ 7 ਦਸੰਬਰ ਐਤਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਚ ਇਕ ਵੱਡੀ ਰੈਲੀ ਕਰਨਗੇ ਅਤੇ ਸਰਕਾਰ ਦੇ ਝੂਠੇ ਲਾਰਿਆਂ ਦੀ ਪੋਲ ਖੋਲ੍ਹਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਉਹ ਇਸ ਮੌਕੇ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਵੀ ਕਰਨਗੇ 'ਤੇ ਆਪਣੀ ਮੰਗ ਨੂੰ ਮਨਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ |
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕਾਂਗਰਸ ਵਲੋਂ ਜਲਾਲਾਬਾਦ ਰੂਰਲ ਹਲਕੇ ਦੇ ਉਮੀਦਵਾਰਾਂ ਦਾ ਐਲਾਨ <br/> ਅਗਲੀ ਖ਼ਬਰ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਨੂੰ ਪੂਜਾ ਲੂਥਰਾ ਸਚਦੇਵਾ ਨੇ ਬਚਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।