ਗੁਰੂਹਰਸਹਾਏ, 3 ਦਸੰਬਰ (ਕਪਿਲ ਕੰਧਾਰੀ)-ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਅਤੇ ਨੌਜਵਾਨਾਂ ਵਿਚ ਚੰਗੀ ਪੱਕੜ ਰੱਖਣ ਵਾਲੇ ਦੀਪਕ ਸ਼ਰਮਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪੰਜਾਬ ਪ੍ਰਭਾਰੀ ਨਿਵਾਸਲੂ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸਰਬਜੀਤ ਸਿੰਘ ਬਾਠ ਅਤੇ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਮੌਜੂਦ ਸਨ | ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਦੀਪਕ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰੀ ਸੋਚ, ਪਾਰਦਰਸ਼ੀ ਕਾਰਜਸ਼ੈਲੀ ਅਤੇ ਵਿਕਾਸ ਕੇਂਦਰਿਤ ਨੀਤੀਆਂ ਨੂੰ ਦੇਖ ਦੇ ਹੋਏ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਦੇਸ਼ ਨੂੰ ਸਥਿਰਤਾ ਸੁਰੱਖਿਆ ਅਤੇ ਤੇਜ਼ ਰਫ਼ਤਾਰ ਨਾਲ ਵਿਕਾਸ ਦੇ ਰਾਹ 'ਤੇ ਲੈ ਕੇ ਜਾ ਸਕਦੀ ਹੈ | ਦੀਪਕ ਸ਼ਰਮਾ ਨੇ ਕਿਹਾ ਕਿ ਪਾਰਟੀ ਵਲ਼ੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਉਹ ਨਿਸ਼ਚਾ ਅਤੇ ਸੰਕਲਪ ਨਾਲ ਨਿਭਾਉਣਗੇ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੰੁਚਾਉਣਗੇ ਦੀਪਕ ਸ਼ਰਮਾ ਆਮ ਆਦਮੀ ਪਾਰਟੀ ਵਿਚ ਪੰਜਾਬ ਯੂਥ ਵਿੰਗ ਦੇ ਜਨਰਲ ਸਕੱਤਰ ਰਹਿ ਚੱਕੇ ਹਨ | ਇਸ ਮੌਕੇ ਭਾਜਪਾ ਆਗੂਆਂ ਨੇ ਦੀਪਕ ਸ਼ਰਮਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਦਮਦਾਰ ਅਤੇ ਸਰਗਰਮ ਸ਼ਖ਼ਸੀਅਤਾਂ ਦਾ ਰਹਿਣਾ ਇਸ ਗੱਲ ਦਾ ਸਬੂਤ ਹੈ ਕਿ ਭਾਜਪਾ ਦੀਆਂ ਨੀਤੀਆਂ ਨੂੰ ਜਨਤਾ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ |