05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 06-12-2025
ਅਬੋਹਰ, 5 ਦਸੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਤੇਲੂਪੁਰਾ ਨੇੜੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਕਤ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਗੁਰਚਰਨ ਸਿੰਘ ਪਿੰਡ ਦਾਨੇਵਾਲਾ ਸਤਕੋਸੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ-ਡਾ. ਕਵਿਤਾ ਸਿੰਘ ਅਗਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਅਚਨਚੇਤ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।