05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ ਸੰਪੰਨ <br/>

ਜਲਾਲਾਬਾਦ ਵਿਖੇ ਪੈਨਸ਼ਨਰ ਐਸੋਸੀਏਸ਼ਨ ਦੀ ਆਯੋਜਿਤ ਮੀਟਿੰਗ ਦੇ ਦੌਰਾਨ ਹਾਜ਼ਰ ਪੈਨਸ਼ਨਰ ਅਤੇ ਸੰਬੋਧਿਤ ਕਰਦੇ ਹੋਏ ਅਹੁਦੇਦਾਰ | ਤਸਵੀਰਾਂ-ਹਰਪ੍ਰੀਤ ਸਿੰਘ ਪਰੂਥੀ <br/> 06-12-2025
ਜਲਾਲਾਬਾਦ, 5 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਪੁਆਰ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਸੰਪੰਨ ਹੋਈ | ਇਸ ਮੀਟਿੰਗ ਵਿਚ ਸੱਭ ਤੋਂ ਪਹਿਲਾਂ ਗੁਰਦੀਪ ਸਿੰਘ ਛਾਬੜਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਤੋਂ ਬਾਅਦ ਦੁਨੀ ਚੰਦ ਬਤਰਾ ਨੇ ਸਰਕਾਰ ਦੀਆਂ ਮੁਲਾਜ਼ਮ/ਪੈਨਸ਼ਨਰਜ਼ ਮਾਰੂ ਨੀਤੀਆਂ ਅਤੇ ਸਮਾਜ ਵਿਚ ਚਲਦੇ ਭਖਦੇ ਮਸਲਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ | ਸੁਰਜੀਤ ਸਿੰਘ ਨੇ ਇਕ ਗੀਤ ਨਾਲ ਹਾਜ਼ਰੀ ਲਗਵਾਈ | ਖ਼ਜ਼ਾਨਚੀ ਸਤੀਸ਼ ਚਰਾਇਆ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਸਰਗਰਮੀਆਂ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਚਾਨਣਾ ਪਾਇਆ | ਐਸੋਸੀਏਸ਼ਨ ਦੇ ਸਰਪ੍ਰਸਤ ਦੇਸ ਰਾਜ ਗਾਂਧੀ ਨੇ 14 ਦਸੰਬਰ 2025 ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅਤੇ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਦੀ ਵਕਾਲਤ ਕੀਤੀ | ਪ੍ਰੇਮ ਪ੍ਰਕਾਸ਼ ਕਾਨੂੰਗੋ ਨੇ 26 ਦਸੰਬਰ 2025 ਨੂੰ ਸ਼ਹੀਦ ਊਧਮ ਸਿੰਘ ਦਾ 126ਵਾਂ ਜਨਮ ਦਿਹਾੜਾ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਨਾਉਣ ਦੇ ਪ੍ਰੋਗਰਾਮ ਵਿਚ ਵੱਧ ਚੜ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ | ਪ੍ਰਕਾਸ਼ ਦੋਸ਼ੀ ਨੇ ਆਪਣੇ ਜੋਸ਼ੀਲੇ ਭਾਸ਼ਣ ਵਿਚ ਭਖਦੇ ਮਸਲਿਆਂ ਬਾਰੇ ਵਿਚਾਰ ਪੇਸ਼ ਕੀਤੇ | ਰਾਜ ਕੁਮਾਰ ਸੀਵਾਨ ਨੇ ਆਪਣੇ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਸਬੰਧੀ ਵਿਚਾਰ ਪੇਸ਼ ਕੀਤੇ | ਗੁਰਨਾਥ ਸਿੰਘ ਪ੍ਰਸਿੱਧ ਐਥਲੀਟ ਨੇ ਮਾਸਟਰ ਐਥਲੈਟਿਕਸ ਮੀਟ ਜੋਕਿ ਮਸਤੂਆਣਾ ਸਾਹਿਬ ਵਿਖੇ ਹੋਈ ਹੈ, ਵਿਚ ਹਿੱਸਾ ਲੈ ਕੇ ਸਿਲਵਰ ਮੈਡਲ ਜਿੱਤਣ ਤੇ ਐਸੋਸੀਏਸ਼ਨ ਨੇ ਉਸ ਨੰੂ ਸਨਮਾਨਿਤ ਕੀਤਾ ਗਿਆ | ਪ੍ਰਵੇਸ਼ ਖੰਨਾ ਨੇ ਸਟੇਜ ਸਕੱਤਰ ਦੀ ਭੂਮਿਕਾ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਅਤੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ | ਮੀਟਿੰਗ ਦੇ ਅੰਤਰ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਵੱਲੋਂ ਇਸ ਵਾਰ 17 ਦਸੰਬਰ 2025 ਨੂੰ ਪੈਨਸ਼ਨਰਜ਼ ਦਿਹਾੜਾ ਸਥਾਨਕ ਜਨਤਾ ਭਵਨ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਸਮਾਗਮ ਦਾ ਆਯੋਜਨ ਕਰਕੇ ਮਨਾਇਆ ਜਾਵੇਗਾ, ਜਿਸ ਵਿਚ ਸਮੂਹ ਪੈਨਸ਼ਨਰਜ਼ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਕੈਂਸਰ ਦੇ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋ ਰਹੀ-ਡਾ. ਕਵਿਤਾ ਸਿੰਘ ਅਗਲੀ ਖ਼ਬਰ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ-ਡਾ. ਕਵਿਤਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।