13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਇੰਪਲਾਈਜ਼ ਫੈਡਰੇਸ਼ਨ ਮੰਡਲ ਕਮੇਟੀ ਦੀ ਚੋਣ ਹੋਈ <br/>

ਅਜੀਤ ਡੈਸਕ 07-12-2025
ਮੰਡੀ ਲਾਧੂਕਾ, 6 ਦਸੰਬਰ (ਰਾਕੇਸ਼ ਛਾਬੜਾ)-ਪਾਵਰ ਕਾਮ ਦੀ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਪੀ ਐੱਸ ਪੀ ਸੀ ਐੱਲ ਅਤੇ ਪੀ ਐੱਸ ਟੀ ਸੀ ਐੱਲ ਦੀ ਸਟੇਟ ਕਮੇਟੀ ਦੇ ਚੋਣ ਨੋਟੀਫ਼ਿਕੇਸ਼ਨ ਅਨੁਸਾਰ ਕਰਵਾਈ ਗਈ | ਸਰਕਲ ਕਮੇਟੀ ਦੀ ਹਾਜ਼ਰੀ ਵਿਚ ਕਰਵਾਈ ਗਈ ਮੰਡਲ ਕਮੇਟੀ ਦੀ ਚੋਣ ਵਿਚ ਪ੍ਰਧਾਨ ਰਾਕੇਸ਼ ਕੁਮਾਰ, ਮੀਤ ਪ੍ਰਧਾਨ ਲਾਲ ਚੰਦ, ਸਕੱਤਰ ਪਰਮਪਾਲ ਸਿੰਘ, ਸਹਾਇਕ ਸਕੱਤਰ ਵਿਨੋਦ ਕੁਮਾਰ, ਖ਼ਜ਼ਾਨਚੀ ਤੇਜਪਾਲ ਸਿੰਘ ਅਤੇ ਪ੍ਰਚਾਰ ਸਕੱਤਰ ਦਲੀਪ ਕੁਮਾਰ ਨੂੰ ਚੁਣਿਆ ਗਿਆ ਹੈ | ਮੰਡਲ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਰਾਕੇਸ਼ ਕੁਮਾਰ ਨੇ ਬਿਜਲੀ ਸੋਧ ਬਿੱਲ 2025 ਦੇ ਤਿਆਰ ਕੀਤੇ ਗਏ ਖਰੜੇ ਅਤੇ ਪਾਵਰ ਕਾਮ ਦੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਵੇਚਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਹੈ ਜੇਕਰ ਸਮੇਂ ਦੀਆਂ ਸਰਕਾਰਾਂ ਨੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਤਾਂ ਮੁਲਾਜ਼ਮ ਮਜਬੂਰਨ ਸੰਘਰਸ਼ ਦੇ ਰਾਹ ਪੈਣਗੇ |

ਪਿਛਲੀ ਖ਼ਬਰ ਸੰਤ ਮਨਮੋਹਨ ਦਾਸ ਨੇ ਕਰਵਾਈ ਹਿੰਮਤਪੁਰਾ ਵਿਖੇ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਨੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਦੇ ਕਾਗ਼ਜ਼ ਰੱਦ ਹੋਣ ਨਾਲ ਪਾਰਟੀ ਨੂੰ ਝਟਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।