04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਭੁੱਲਰ ਨੇ ਲੋਕਾਂ ਨੂੰ 'ਆਪ' ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਲਈ ਕੀਤੀ ਅਪੀਲ <br/>

ਅਜੀਤ ਡੈਸਕ 08-12-2025
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)-ਸੂਬੇ ਭਰ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿਚ ਪੰਜਾਬ ਦੇ ਲੋਕ ਇਕ ਵਾਰ ਫਿਰ ਆਪ ਦੇ ਹੱਕ ਵਿਚ ਫ਼ਤਵਾ ਦੇਣਗੇ ਅਤੇ 'ਆਪ' ਦੇ ਸਮੂਹ ਉਮੀਦਵਾਰ ਵੱਡੇ ਫ਼ਰਕ ਨਾਲ ਚੋਣਾਂ ਜਿੱਤ ਕੇ ਸੀਟਾਂ ਪਾਰਟੀ ਦੀ ਝੋਲੀ ਵਿਚ ਪਾਉਣਗੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਆਪ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰ ਬਹੁਤ ਸਮਝਦਾਰ ਹਨ ਕਿਉਂਕਿ ਉਹ ਭਲੀ ਭਾਂਤ ਜਾਣਦੇ ਹਨ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹਲਕੇ ਦੀ ਨੁਹਾਰ ਬਦਲ ਸਕਦੀ ਹੈ | ਉਨ੍ਹਾਂ ਦੱਸਿਆ ਕਿ ਲੋਕ ਆਪ ਮੁਹਾਰੇ ਹੀ ਸਮਰਥਨ ਦੇ ਰਹੇ ਹਨ | ਵਿਧਾਇਕ ਭੁੱਲਰ ਨੇ ਦੱਸਿਆ ਕਿ ਲੋਕਾਂ ਵਿਚ ਵਿਰੋਧੀ ਪਾਰਟੀਆਂ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਦੱਸਿਆ ਕਿ ਜਨਤਾ ਦਾ ਕਹਿਣਾ ਹੈ ਕਿ ਪਹਿਲਾਂ ਹੋਰਨਾਂ ਪਾਰਟੀਆਂ ਨੂੰ ਵੋਟਾਂ ਪਾਈਆਂ ਸਨ, ਆਮ ਆਦਮੀ ਦੀ ਕੋਈ ਸੁਣਵਾਈ ਨਹੀਂ ਹੁੰਦੀ ਸੀ ਪਰ ਜਦ ਦੀ ਆਮ ਆਦਮੀ ਪਾਰਟੀ ਸੂਬੇ ਵਿਚ ਸੱਤਾ 'ਤੇ ਕਾਬਜ਼ ਹੋਈ ਹੈ, ਬਹੁਤ ਸਕੂਨ ਮਿਲ ਰਿਹਾ ਹੈ | ਇਹਨਾਂ ਵਲੋਂ ਨਸ਼ੇ ਅਤੇ ਰਿਸ਼ਵਤਖ਼ੋਰੀ ਅਤੇ ਭਿ੍ਸ਼ਟ ਅਫ਼ਸਰਸ਼ਾਹੀ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ ਗਏ ਹਨ | ਇਸ ਮੌਕੇ ਉਨ੍ਹਾਂ ਨਾਲ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਸੀਨੀਅਰ ਆਪ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਇਲਾਕੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਂਗਰਸੀ ਉਮੀਦਵਾਰ ਨੂੰ ਜਿਤਾਓ-ਕੁਲਬੀਰ ਸਿੰਘ ਜ਼ੀਰਾ <br/> ਕਾਂਗਰਸੀ ਉਮੀਦ... ਅਗਲੀ ਖ਼ਬਰ ਅਕਾਲੀ ਉਮੀਦਵਾਰ ਕੁਲਵਿੰਦਰ ਕੌਰ ਦੇ ਹੱਕ ਵਿਚ ਕੈਸ਼ ਮਾਨ ਵਲੋਂ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।