04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਮੰਟਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਮੁਹਿੰਮ ਕੀਤੀ ਤੇਜ਼ <br/>

ਅਜੀਤ ਡੈਸਕ 08-12-2025
ਮੰਡੀ ਅਰਨੀਵਾਲਾ, 7 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਪਰਿਸ਼ਦ ਜ਼ੋਨ ਸਜਰਾਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜੀਤ ਸਿੰਘ ਹੀਰਾ ਸੰਧੂ ਅਤੇ ਬਲਾਕ ਸੰਮਤੀ ਦੇ ਵੱਖ-ਵੱਖ ਜ਼ੋਨਾਂ ਤੋਂ ਵੱਖ- ਵੱਖ ਉਮੀਦਵਾਰਾਂ ਦੇ ਹੱਕ ਵਿਚ ਅੱਜ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵਲੋਂ ਕਈ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਵਾਰ ਵੋਟਰਾਂ ਦਾ ਮਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਵੱਲ ਹੈ | ਮੰਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹਲਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਚੋਣ ਜਿੱਤ ਕੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਪੂਰਾ ਕਰਨਗੇ | ਇਸ ਮੌਕੇ ਉਨ੍ਹਾਂ ਦੇ ਨਾਲ ਕਾਲਾ ਸੰਧੂ,ਗੁਰਸੇਵਕ ਸਿੰਘ, ਗੁਰਸਾਹਿਬ ਸਿੰਘ, ਜਗਮੇਲ ਸਿੰਘ ਘੁੜਿਆਣਾ, ਬਾਜ਼ ਸਿੰਘ ਸੰਧੂ ਸਾਬਕਾ ਸਰਪੰਚ ਮੰਮੂ ਖੇੜਾ, ਪਰਮਜੀਤ ਸਿੰਘ ਕੁਹਾੜਿਆਂ ਵਾਲੀ, ਦਲਜੀਤ ਸਿੰਘ ਬਰਾੜ, ਦਵਿੰਦਰ ਸਿੰਘ ਕਮਾਲ ਵਾਲਾ, ਭੁਪਿੰਦਰ ਸਿੰਘ ਖੰਗੂੜਾ, ਨਵਜੋਤ ਸਿੰਘ ਖੰਗੂੜਾ, ਅਰਸ਼ਪ੍ਰੀਤ ਹੈਪੀ, ਅਜਪਾਲ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ, ਬਲਜਿੰਦਰ ਸਿੰਘ ਮਾਨ, ਸਰਬਜੀਤ ਸਿੰਘ ਮਾਨ, ਪਰਮਜੀਤ ਸਿੰਘ ਮਾਨ, ਅਰਸ਼ ਭੁੱਲਰ, ਸ਼ਿੰਦਾ ਭੁੱਲਰ, ਰਾਜਪਾਲ ਸਿੰਘ ਮਾਨ, ਸਾਜਨ ਬਜਾਜ, ਹਰਮੀਤ ਸਿੰਘ ਮਨੇਸ਼, ਦਲਜੀਤ ਸਿੰਘ ਮਾਨ, ਭੁਪਿੰਦਰ ਸਿੰਘ, ਜਸਦੀਪ ਸਿੰਘ, ਜਿਮੀ ਖੰਗੂੜਾ ,ਬਲਕਰਨ ਸਿੰਘ ਮਨੇਸ਼, ਜਸ਼ਨਜੀਤ ਖੰਗੂੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੀ ਸੰਧੂ ਨੇ ਉਮੀਦਵਾਰ ਸੁਮਨ ਦੇਵੀ ਅਤੇ ਹਰਨੇਕ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਇਲਾਕੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਂਗਰਸੀ ਉਮੀਦਵਾਰ ਨੂੰ ਜਿਤਾਓ-ਕੁਲਬੀਰ ਸਿੰਘ ਜ਼ੀਰਾ <br/> ਕਾਂਗਰਸੀ ਉਮੀਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।