04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਰੁਣ ਨਾਰੰਗ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੰਤੋਸ਼ ਕੁਮਾਰੀ ਅਤੇ ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ ਦੇ ਹੱਕ 'ਚ ਕੀਤਾ ਪ੍ਰਚਾਰ <br/>

ਅਜੀਤ ਡੈਸਕ 08-12-2025
ਅਬੋਹਰ, 7 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੰਡਵਾਲਾ ਹਨਵੰਤਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰੀ ਅਤੇ ਬਲਾਕ ਸੰਮਤੀ ਜ਼ੋਨ ਦਲਮੀਰ ਖੇੜਾ ਤੋਂ ਆਪ ਪਾਰਟੀ ਦੇ ਉਮੀਦਵਾਰ ਕਰਨੈਲ ਸਿੰਘ ਦੇ ਹੱਕ 'ਚ ਪਿੰਡ ਦਲਮੀਰ ਖੇੜਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਅਸੀਂ ਬੀਤੇ ਪੌਣੇ ਚਾਰ ਸਾਲ ਦੌਰਾਨ ਤੁਹਾਡੇ ਪਿੰਡ ਅਤੇ ਹਲਕੇ 'ਚ ਡਟ ਕੇ ਵਿਕਾਸ ਕਾਰਜ ਕਰਵਾਏ ਹਨ | ਅਸੀਂ ਆਪਣੇ ਕੀਤੇ ਕੰਮਾਂ ਸਦਕਾ ਤੁਹਾਡੇ ਤੋਂ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਾਂ | ਤੁਸੀਂ ਸਾਡੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੰਤੋਸ਼ ਕੁਮਾਰੀ ਅਤੇ ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾ ਲਗਾ ਕੇ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਦੋਵੇਂ ਉਮੀਦਵਾਰਾਂ ਤੋਂ ਇਲਾਵਾ ਹਲਕਾ ਕੋਆਰਡੀਨੇਟਰ ਕੁਲਬੀਰ ਸਿੰਘ, ਲਵਪ੍ਰੀਤ ਸਿੰਘ, ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜੋਨ ਸਜਰਾਣਾ ਤੋਂ ਜੱਟ ਸਿੱਖ ਭਾਈਚਾਰੇ ਦੇ ਉਮੀਦਵਾਰਾਂ ਵਿਚਕਾਰ ਮੁਕਾਬਲਾ ਹੋਇਆ ਚਹੁੰਕੌਣਾ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਜਰਾਨਾ ਤੋਂ ਭਾਜਪਾ ਉਮੀਦਵਾਰ ਬਲਵਿੰਦਰ ਸਿੰਘ ਦੇ ਹੱਕ ਵਿਚ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।