04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਜ਼ੋਨ ਬੱਲੂਆਣਾ ਵਿਚ ਸਰਪੰਚ ਭਜਨ ਲਾਲ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰੂ <br/>

ਅਜੀਤ ਡੈਸਕ 08-12-2025
ਬੱਲੂਆਣਾ,7 ਦਸੰਬਰ (ਜਸਮੇਲ ਸਿੰਘ ਢਿੱਲੋਂ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦਾ ਆਗਾਜ਼ ਹੁੰਦਿਆਂ ਹੀ ਆਮ ਆਦਮੀ ਪਾਰਟੀ ਦੇ ਬੱਲੂਆਣਾ ਹਲਕੇ ਦੇ ਮੀਡੀਆ ਵਾਈਸ ਕੋਆਰਡੀਨੇਟਰ ਆਪ ਅਤੇ ਮੌਜੂਦ ਸਰਪੰਚ ਭਜਨ ਲਾਲ ਬੱਲੂਆਣਾ ਨੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਡੋਰ ਟੂ ਡੋਰ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਬਲਾਕ ਸੰਮਤੀ ਬੱਲੂਆਣਾ ਵਿਚ ਬੱਲੂਆਣਾ ਤੋਂ ਇਲਾਵਾ ਚੰਨਣ ਖੇੜਾ, ਢਾਣੀ ਠਾਕਰ ਸਿੰਘ ਅਤੇ ਢਾਣੀ ਦੇਸ ਰਾਜ ਵੀ ਪੈਂਦੇ ਹਨ | ਚਾਰੇ ਪਿੰਡਾਂ ਵਿਚ ਸਰਪੰਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਨ | ਚਾਰੋ ਸਰਪੰਚ ਪੰਚਾਇਤ ਸੰਮਤੀ ਦੇ ਉਮੀਦਵਾਰ ਮੁਨਸ਼ੀ ਰਾਮ ਉਰਫ਼ ਮਲਕੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ | ਇਸ ਦੇ ਨਾਲ ਹੀ ਉਹ ਜ਼ਿਲ੍ਹਾ ਪਰਿਸ਼ਦ ਕੁੰਡਲ ਜ਼ੋਨ ਦੇ ਉਮੀਦਵਾਰ ਰਾਜਵਿੰਦਰ ਕੌਰ ਕੁੰਡਲ ਲਈ ਘਰ-ਘਰ ਜਾ ਕੇ ਵੋਟਾਂ ਮੰਗ ਰਹੇ ਹਨ |

ਪਿਛਲੀ ਖ਼ਬਰ ਜ਼ੋਨ ਵਕੀਲਾਂ ਵਾਲਾ ਤੋਂ ਆਪ ਵਿਧਾਇਕ ਦੇ ਪੁੱਤਰ, ਸਾਬਕਾ ਕਾਂਗਰਸੀ ਵਿਧਾਇਕ ਦੇ ਚਚੇਰੇ ਭਰਾ ਅਤੇ ਸਾਬਕਾ ਬਲਾਕ ਸੰਮਤੀ ਚੇਅ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜੋਨ ਸਜਰਾਣਾ ਤੋਂ ਜੱਟ ਸਿੱਖ ਭਾਈਚਾਰੇ ਦੇ ਉਮੀਦਵਾਰਾਂ ਵਿਚਕਾਰ ਮੁਕਾਬਲਾ ਹੋਇਆ ਚਹੁੰਕੌਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।