13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-12-2025
ਅਬੋਹਰ, 8 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਬਿੱਲ 2025, ਸੀਡ ਬਿਲ 2025 ਅਤੇ ਕਿਰਤ ਕਾਨੂੰਨਾਂ 'ਚ ਲੋਕ ਵਿਰੋਧੀ ਸੋਧਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਅਬੋਹਰ ਸਬ ਡਿਵੀਜ਼ਨ ਬਿਜਲੀ ਬੋਰਡ ਦਫ਼ਤਰ ਬਾਹਰ ਲਗਾਏ ਧਰਨੇ ਦੌਰਾਨ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸੁਖਜਿੰਦਰ ਸਿੰਘ ਰਾਜਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਅਬੋਹਰ ਦੇ ਆਗੂ ਜਰਨੈਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਬਿੱਲ ਲਿਆਂਦੇ ਜਾ ਰਹੇ ਹਨ | ਹੁਣ ਬਿਜਲੀ ਬਿੱਲ 2025 ਰਾਹੀਂ ਮਹਿਕਮੇ ਦਾ ਨਿੱਜੀਕਰਨ, ਪੱਕੀ ਭਰਤੀ ਬੰਦ ਕਰਨ, ਸਬਸਿਡੀਆਂ ਖ਼ਤਮ ਕਰਨ ਅਤੇ ਲੋਕ ਮਾਰੂ ਹਮਲੇ ਕੀਤੇ ਜਾ ਰਹੇ ਹਨ | ਜਿਸ ਦੇ ਵਿਰੋਧ ਵਿਚ ਸਾਰੇ ਪੰਜਾਬ ਵਿਚ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਰੈਲੀ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ, ਰਾਜੇਵਾਲ ਦੇ ਆਗੂ ਸੁਖਜਿੰਦਰ ਸਿੰਘ ਰਾਜਨ, ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਸੁਰੇਸ਼ ਸਿੰਘ, ਜਰਨੈਲ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਮਾਇਆ ਪ੍ਰਕਾਸ਼, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜੱਗਾ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਸੁਖਵੰਤ ਸਿੰਘ ਸੇਖੋਂ, ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਨੋਪਾ ਰਾਮ, ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਨਿਰਮਲ ਕੁਮਾਰ, ਜਮਹੂਰੀ ਕਿਸਾਨ ਸਭਾ ਦੇ ਆਗੂ ਗੋਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ | ਅੰਤ ਵਿਚ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸ਼ੰਕਰ ਦਾਸ ਨੇ ਸਭ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਬੀ. ਐਲ. ਓਜ਼ ਨੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਫ਼ਾਈ ਸੇਵਕ ਅਤੇ ਚੌਕੀਦਾਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।