13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪੰਜਾਬ ਦੇ ਰਾਜਪਾਲ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ 18 ਦਸੰਬਰ ਨੂੰ

ਅਜੀਤ ਡੈਸਕ 09-12-2025
ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ 18 ਦਸੰਬਰ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਦੀ ਆਮਦ ਸਬੰਧੀ ਲੋੜੀਂਦੇ ਪ੍ਰਬੰਧਾਂ ਨੰੂ ਨੇਪਰੇ ਚਾੜ੍ਹਨ ਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੌਰੇ ਦੌਰਾਨ ਉਹ ਸ਼ਹੀਦਾਂ ਦੀ ਸਮਾਧ ਆਸਿਫਵਾਲਾ ਵਾਰ ਮੈਮੋਰੀਅਲ ਵਿਖੇ ਨਤਮਸਤਕ ਹੋਣਗੇ | ਇਸ ਉਪਰੰਤ ਉਨ੍ਹਾਂ ਦੀ ਅਗਵਾਈ ਹੇਠ ਸੰਜੀਵ ਸਿਨੇਮਾ ਚੌਂਕ ਤੋਂ ਘੰਟਾ ਘਰ ਤੱਕ ਮਾਰਚ ਵੀ ਕੱਢਿਆ ਜਾਵੇਗਾ | ਇਸ ਤੋਂ ਇਲਾਵਾ ਮਾਨਯੋਗ ਰਾਜਪਾਲ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਵਿਚਾਰ ਚਰਚਾ ਕਰਨਗੇ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ 'ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪੱਖੋਂ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਕਿਹਾ | ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੀ.ਡਬਲਯੂ ਡੀ, ਟਰਾਂਸਪੋਰਟ, ਮੰਡੀ ਬੋਰਡ, ਵਾਟਰ ਸਪਲਾਈ, ਬਿਜਲੀ ਵਿਭਾਗ ਆਦਿ ਹੋਰਨਾਂ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ,ਐੱਸ.ਡੀ.ਐਮ. ਕੰਵਰਜੀਤ ਸਿੰਘ ਮਾਨ ਤੇ ਕਿ੍ਸ਼ਨ ਪਾਲ ਰਾਜਪੂਤ, ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਅਰਵਿੰਦ ਕੁਮਾਰ ਸਮੇਤ ਆਰਮੀ 'ਤੇ ਬੀ.ਐੱਸ.ਐਫ. ਦੇ ਅਧਿਕਾਰੀਆਂ ਤੋਂ
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਐਕਸੀਅਨ ਦਫ਼ਤਰ ਜਲਾਲਾਬਾਦ ਅੱਗੇ ਦਿੱਤਾ ਰੋਹ ਭਰਪੂਰ ਧਰਨਾ <br/> ਅਗਲੀ ਖ਼ਬਰ ਬੀ. ਐਲ. ਓਜ਼ ਨੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।