13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਆਜ਼ਾਦ ਅਤੇ ਯੋਗ ਉਮੀਦਵਾਰਾਂ ਦੀ ਹਮਾਇਤ ਕਰਨ ਸੰਬੰਧੀ ਮਤਾ ਪਾਸ

ਅਜੀਤ ਡੈਸਕ 09-12-2025
ਫ਼ਾਜ਼ਿਲਕਾ,8 ਦਸੰਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 'ਚ ਆਜ਼ਾਦ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਜਥੇਦਾਰ ਚਰਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਸ਼ੋ੍ਰਮਣੀ ਅਕਾਲੀ ਦਲ ਭਗੌੜਾ ਵਲੋਂ ਪਹਿਲਾਂ ਬੇਅਦਬੀ ਕਰਕੇ ਅਤੇ ਹੁਣ ਉਸ ਤੋਂ ਬਾਅਦ 2 ਦਸੰਬਰ 2024 ਦੇ ਹੁਕਮਾਂ ਦੀ ਉਲੰਘਣਾ ਕਰਕੇ ਭਗੌੜਾ ਹੋਇਆ ਹੈ ਉਨ੍ਹਾਂ ਨੂੰ ਹਰੇਕ ਜ਼ੋਨ ਵਿਚ ਹਰਾਉਣ ਲਈ ਕਿਸੇ ਵੀ ਯੋਗ ਉਮੀਦਵਾਰ ਦੀ ਹਮਾਇਤ ਕੀਤੀ ਜਾਵੇ ਅਤੇ ਭਗੌੜੇ ਅਕਾਲੀ ਦਲ ਨੂੰ ਹਰਾਉਣ ਲਈ ਪੂਰੀ ਤਨਦੇਹੀ ਨਾਲ ਮਿਹਨਤ ਕੀਤੀ ਜਾਵੇ | ਮੀਟਿੰਗ ਵਿਚ ਇਕ ਮਤੇ ਰਾਹੀਂ ਜ਼ਿਲ੍ਹਾ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ | ਮੀਟਿੰਗ ਵਿਚ ਗੁਰਜਿੰਦਰ ਸਿੰਘ ਗਰੇਵਾਲ, ਜਥੇਦਾਰ ਚਰਨ ਸਿੰਘ, ਗੁਰਮੀਤ ਸਿੰਘ, ਅੰਗਰੇਜ਼ ਸਿੰਘ, ਚੰਨ ਸਿੰਘ, ਵਿਜੈਪਾਲ ਸਿੰਘ, ਸੁਰਿੰਦਰ ਸਿੰਘ ਮਹਾਤਮ ਨਗਰ, ਸਤਪਾਲ ਸਿੰਘ, ਨਿਰਮਲ ਸਿੰਘ, ਗੁਰਸੇਵਕ ਸਿੰਘ ਖਿੱਪਾਵਾਲੀ, ਚਰਨਜੀਤ ਸਿੰਘ ਸੰਧੂ ਘੱਲੂ, ਸਤਨਾਮ ਸਿੰਘ ਗੁਲਾਬਾ, ਨਿਰਮਲ ਸਿੰਘ, ਇਕਬਾਲ ਸਿੰਘ ਕਮਾਲ ਵਾਲਾ, ਦਰਸ਼ਨ ਸਿੰਘ, ਕੁਲਵੰਤ ਸਿੰਘ, ਮਹਿਲ ਸਿੰਘ, ਹਰਨਾਮ ਸਿੰਘ, ਬਚਿੱਤਰ ਸਿੰਘ, ਜੰਗੀਰ ਸਿੰਘ, ਗੁਰਭੇਜ ਸਿੰਘ, ਰਛਪਾਲ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਗੁਰਲਾਲ ਸਿੰਘ ਜੰਡਵਾਲਾ ਭੀਮੇਸ਼ਾਹ, ਜਗਜੀਤ ਸਿੰਘ, ਅਜੀਤ ਸਿੰਘ ਖ਼ਾਲਸਾ, ਹਰਮੀਤ ਸਿੰਘ ਆਦਿ ਹਾਜ਼ਰ ਸਨ | ਮੀਟਿੰਗ ਵਿਚ ਚਰਨਜੀਤ ਸਿੰਘ ਸੰਧੂ ਅਤੇ ਬਚਿੱਤਰ ਸਿੰਘ ਵਿਰਕ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਮੀਤ ਸਿੰਘ ਗੋਗੀ ਨੂੰ ਦਫ਼ਤਰ ਸਕੱਤਰ ਖ਼ਜ਼ਾਨਚੀ, ਮਹਿਲ ਸਿੰਘ ਰਾਣਾ ਜ਼ਿਲ੍ਹਾ ਮੀਤ ਪ੍ਰਧਾਨ ਬਣਾਏ ਗਏ |
ਪਿਛਲੀ ਖ਼ਬਰ ਅਰੁਣ ਨਾਰੰਗ ਅਤੇ ਉਪਕਾਰ ਜਾਖੜ ਨੇ ਆਪ ਉਮੀਦਵਾਰ ਦੇ ਹੱਕ ਵਿਚ ਦੀਵਾਨ ਖੇੜਾ 'ਚ ਕੀਤਾ ਪ੍ਰਚਾਰ <br/> ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਵੱਖ-ਵੱਖ ਪਿੰਡਾਂ 'ਚ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।