ਅਬੋਹਰ, 8 ਦਸੰਬਰ (ਸੁਖਜੀਤ ਸਿੰਘ ਬਰਾੜ)-ਬਲਾਕ ਸੰਮਤੀ ਜ਼ੋਨ ਬੁਰਜ ਮੁਹਾਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਰਜਿੰਦਰ ਸਿੰਘ ਡਿੰਪਲ ਬਰਾੜ ਨੂੰ ਪਿੰਡ ਗੋਬਿੰਦਗੜ੍ਹ ਵਿਖੇ ਪਿੰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਇਸ ਦੌਰਾਨ ਉਮੀਦਵਾਰ ਹਰਜਿੰਦਰ ਸਿੰਘ ਡਿੰਪਲ ਬਰਾੜ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਮੈਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾਂ ਲਗਾ ਕੇ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ, ਮੈਂ ਤੁਹਾਡੀਆਂ ਮੰਗਾਂ ਅਤੇ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗਾ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਜਗਮਨਦੀਪ ਸਿੰਘ ਮਿੰਕੂ ਕੁੰਡਲ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |