ਮੰਡੀ ਅਰਨੀਵਾਲਾ, 8 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਜ਼ਿਲ੍ਹਾ ਪਰਿਸ਼ਦ ਜ਼ੋਨ ਜੋੜਕੀ ਅੰਧੇ ਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਸੁਮਿਤਰਾ ਰਾਣੀ ਦੇ ਹੱਕ ਵਿਚ ਯੂਥ ਅਕਾਲੀ ਆਗੂਆਂ ਵੱਲੋਂ ਪਿੰਡ ਢਿੱਪਾਵਾਲੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸਾਜਨ ਖੇੜਾ, ਪਾਰਸ ਖੇੜਾ ਨੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਢਿਪਾਵਾਲੀ ਦੀ ਅਗਵਾਈ ਹੇਠ ਘਰ-ਘਰ ਜਾ ਕੇ ਵੋਟਰਾਂ ਦੇ ਨਾਲ ਰਾਬਤਾ ਕਾਇਮ ਕੀਤਾ ਅਤੇ ਸ਼੍ਰੀਮਤੀ ਸੁਮਿਤਰਾ ਰਾਣੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ |