ਅਬੋਹਰ, 8 ਦਸੰਬਰ(ਵਿਵੇਕ ਹੂੜੀਆ)-ਭਾਜਪਾ ਆਗੂ ਸ਼ਿਵਰਾਜ ਚੌਧਰੀ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਭਾਜਪਾ ਅਧਿਕਾਰੀਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਚੋਣ ਨਾਲ ਸਬੰਧਿਤ ਡਿਊਟੀਆਂ ਸੌਂਪੀਆਂ | ਇਸ ਮੀਟਿੰਗ ਵਿਚ ਸੂਬਾਈ ਆਗੂ ਮੋਨਾ ਜੈਸਵਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਨਾਲ ਅਸ਼ੋਕ ਛਾਬੜਾ, ਦੀਪਕ ਛਪੋਲਾ, ਵਿਸ਼ਾਲ ਤਨੇਜਾ ਅਤੇ ਹੋਰ ਵਰਕਰ ਮੌਜੂਦ ਸਨ | ਮੀਟਿੰਗ ਦੌਰਾਨ ਸ਼ਿਵਰਾਜ ਚੌਧਰੀ ਨੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਦੇ ਹੋਏ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਦੇਸ਼ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਇਨ੍ਹਾਂ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਈ ਜਾ ਸਕੇ | ਸ਼ਿਵਰਾਜ ਚੌਧਰੀ ਨੇ ਕਿਹਾ ਕਿ ਸਾਡਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿਚ ਪੂਰੀ ਤਰ੍ਹਾਂ ਸੁਰੱਖਿਅਤ ਹੈ |