ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਦੀ ਜਰਨਲ ਸਕੱਤਰ ਵਲੋਂ ਪਿੰਡ ਮੌਜਮ ਨਿਵਾਸੀ ਮੰਗਲ ਸਿੰਘ ਦੀ ਬੇਟੀ ਕੁਸ਼ੱਲਿਆ ਬਾਈ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋ ਕੇ ਪਰਿਵਾਰ ਦੇ ਨਾਲ ਖ਼ੁਸ਼ੀ ਸਾਂਝੀ ਕੀਤੀ ਗਈ | ਸਮਾਜਿਕ ਸੇਵਾ ਅਤੇ ਲੋਕ ਭਲਾਈ ਕਾਰਜਾਂ ਨਾਲ ਜੁੜੀ ਇਸ ਸੋਸਾਇਟੀ ਦੀ ਟੀਮ ਪਿਛਲੇ ਕਈ ਸਾਲਾਂ ਤੋਂ ਖੇਤਰ ਦੇ ਜ਼ਰੂਰਤਮੰਦ ਅਤੇ ਗ਼ਰੀਬ ਪਰਿਵਾਰਾਂ ਦੀ ਮਦਦ ਕਰਨ ਲਈ ਪ੍ਰਸਿੱਧ ਹੈ | ਪੂਜਾ ਲੂਥਰਾ ਨੇ ਕਿਹਾ ਕਿ ਸੋਸਾਇਟੀ ਹਮੇਸ਼ਾ ਸਮਾਜਿਕ ਭਲਾਈ ਲਈ ਕੰਮ ਕਰਦੀ ਰਹੇਗੀ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਦੀ ਖ਼ੁਸ਼ੀ ਸਾਂਝੀ ਕਰਨਾ, ਖ਼ਾਸ ਕਰਕੇ ਬੇਟੀਆਂ ਦੇ ਵਿਆਹ ਵਰਗੇ ਮਹੱਤਵਪੂਰਨ ਮੌਕਿਆਂ 'ਤੇ, ਸੋਸਾਇਟੀ ਲਈ ਸਨਮਾਨ ਦੀ ਗੱਲ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੋਸਾਇਟੀ ਦਾ ਮਕਸਦ ਹਮੇਸ਼ਾ ਲੋਕਾਂ ਨੂੰ ਹਰ ਸੰਭਵ ਤੌਰ 'ਤੇ ਸਹਾਇਤਾ ਪ੍ਰਦਾਨ ਕਰਨਾ ਹੈ, ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰੱਖਣਗੇ ਅਤੇ ਹੋਰ ਜ਼ਰੂਰਤਮੰਦ ਪਰਿਵਾਰਾਂ ਤੱਕ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰਦੇ ਰਹਿਣਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਕਾਰਜਾਂ ਵਿਚ ਸ਼ਾਮਿਲ ਹੋ ਕੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਵੇ, ਤਾਂ ਜੋ ਹਰ ਪਰਿਵਾਰ ਖ਼ੁਸ਼ਹਾਲ ਜੀਵਨ ਜੀ ਸਕੇ | ਪੂਜਾ ਲੂਥਰਾ ਨੇ ਨਵ-ਵਿਆਹੁਤਾ ਕੁਸ਼ੱਲਿਆ ਬਾਈ ਨੂੰ ਅਸੀਸ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |