29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹਲਕਾ ਇੰਚਾਰਜ ਅਰੁਣ ਨਾਰੰਗ ਨੇ ਵੱਖ-ਵੱਖ ਸੜਕਾਂ ਦੇ ਨਿਰਮਾਣ ਦਾ ਰੱਖਿਆ ਨੀਂਹ-ਪੱਥਰ

ਅਜੀਤ ਡੈਸਕ 25-12-2025
ਅਬੋਹਰ, 24 ਦਸੰਬਰ(ਵਿਵੇਕ ਹੂੜੀਆ)-ਅਬੋਹਰ ਦੇ ਗਲੀ ਨੰਬਰ 6 ਸਰਕੁਲਰ ਰੋਡ ਦੇ ਲੋਕਾਂ ਨੂੰ ਜੋ ਸਾਲਾਂ ਤੋਂ ਗਲੀ ਬਣਨ ਲਈ ਤਰਸ ਰਹੇ ਸਨ, ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ 'ਆਪ' ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਗੈਂਤੀ ਦੀ ਵਰਤੋਂ ਕਰਕੇ ਇਸ ਸੜਕ ਦੇ ਨਿਰਮਾਣ ਦਾ ਨੀਂਹ-ਪੱਥਰ ਰੱਖਿਆ | ਇਸ ਦੌਰਾਨ ਲੋਕਾਂ ਨੇ ਅਰੁਣ ਨਾਰੰਗ ਅਤੇ ਸਾਰੇ 'ਆਪ' ਆਗੂਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਨਾ ਸਿਰਫ਼ ਲੋਕਾਂ ਦੀ ਗੰਭੀਰ ਸਮੱਸਿਆ ਨੂੰ ਸਮਝਿਆ ਬਲਕਿ ਇਸ ਦਾ ਹੱਲ ਵੀ ਕਰਵਾਇਆ | ਇਸ ਦੇ ਨਾਲ ਹੀ ਅਰੁਣ ਨਾਰੰਗ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਗਲੀ ਨੰਬਰ 1 ਅਤੇ ਸ੍ਰੀ ਦਮਦਮਾ ਸਾਹਿਬ ਗੁਰਦੁਆਰੇ ਨੇੜੇ ਅਜ਼ੀਮਗੜ੍ਹ ਦੀ ਗਲੀ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ, ਜਿੱਥੇ ਲੋਕਾਂ ਵਿਚ 'ਆਪ' ਸਰਕਾਰ ਪ੍ਰਤੀ ਬਹੁਤ ਉਤਸ਼ਾਹ ਦੇਖਿਆ ਗਿਆ | ਇਹ ਧਿਆਨ ਦੇਣ ਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਲੰਬੇ ਸਮੇਂ ਤੋਂ ਆਪਣੀ ਗਲੀ ਦੀ ਉਸਾਰੀ ਨਾ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਸੀਵਰੇਜ ਓਵਰਫ਼ਲੋ ਹੋਣ ਕਾਰਨ ਅਕਸਰ ਵਿਰੋਧ ਪ੍ਰਦਰਸ਼ਨ ਕਰਦੇ ਰਹੇ ਹਨ, ਪਰ ਕਿਸੇ ਨੇ ਨਹੀਂ ਸੁਣਿਆ | ਹੁਣ ਆਪ ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ | ਇਸ ਮੌਕੇ ਉਨ੍ਹਾਂ ਨਾਲ ਰਣਧੀਰ ਗਾਬਾ, ਰਾਜੇਸ਼ ਭਾਦੂ, ਰਾਜਿੰਦਰ ਡੱਬੂ ਅਤੇ ਗੋਨੀ ਹਾਂਡਾ ਮੌਜੂਦ ਸਨ | ਉਨ੍ਹਾਂ ਐਲਾਨ ਕੀਤਾ ਕਿ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗਲੀਆਂ 'ਤੇ ਨਿਰਮਾਣ ਕਾਰਜ ਦਾ ਉਦਘਾਟਨ ਅੱਜ ਕੀਤਾ ਗਿਆ | ਇਸ ਤੋਂ ਇਲਾਵਾ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਗਲੀਆਂ 'ਤੇ ਨਿਰਮਾਣ ਕਾਰਜ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਹੋ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਕਾਰਨ ਸ਼ਹਿਰ ਵਿਚ ਵਿਕਾਸ ਕਾਰਜਾਂ ਵਿਚ ਦੇਰੀ ਹੋਈ ਹੈ, ਪਰ ਹੁਣ 'ਆਪ' ਸਰਕਾਰ ਨੇ ਵਿਕਾਸ ਪ੍ਰੋਜੈਕਟਾਂ ਲਈ ਗਰਾਂਟਾਂ ਜਾਰੀ ਕੀਤੀਆਂ ਹਨ, ਜਿਸ ਨਾਲ ਸਾਰੇ ਰੁਕੇ ਹੋਏ ਵਿਕਾਸ ਪ੍ਰੋਜੈਕਟ ਮੁੜ ਸ਼ੁਰੂ ਹੋਣਗੇ |
ਪਿਛਲੀ ਖ਼ਬਰ ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਨੇ ਰਾਜਸਥਾਨ ਦੇ ਟਿੱਬੀ ਵਿਖੇ ਚੱਲ ਰਹੇ ਮੋਰਚੇ ਵਿਚ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਵਿਧਾਇਕ ਸਵਨਾ ਨੇ ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।