15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਵਲੋਂ ਸਮਾਗਮ ਕਰਵਾਇਆ <br/>

ਅਜੀਤ ਡੈਸਕ 27-12-2025
ਅਬੋਹਰ, 26 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ, ਸੁਖਜੀਤ ਸਿੰਘ ਬਰਾੜ)-ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਅਬੋਹਰ ਵਲੋਂ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਜਦ ਕਿ ਸ਼ਹੀਦ ਊਧਮ ਸਿੰਘ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਬੁੱਤ 'ਤੇ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ ਗਈ | ਪ੍ਰੋਗਰਾਮ ਦੀ ਅਗਵਾਈ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਦੇ ਪ੍ਰਧਾਨ ਸ਼ੌਂਕੀ ਕੰਬੋਜ, ਕੇਵਲ ਕਿ੍ਸ਼ਨ ਕੰਬੋਜ, ਸਲਾਹਕਾਰ ਐਡਵੋਕੇਟ ਦੇਸਰਾਜ ਕੰਬੋਜ, ਰਜਿੰਦਰ ਕੰਬੋਜ ਡੱਬੂ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਸ਼ਾਮਲ ਹੋਏ ਜਦ ਕਿ ਵਿਸ਼ੇਸ਼ ਮਹਿਮਾਨਾਂ ਵਿਚ ਸਰਕਾਰੀ ਹਸਪਤਾਲ ਅਬੋਹਰ ਦੇ ਐੱਸ.ਐਮ.ਓ. ਡਾ.ਸੁਰੇਸ਼ ਕੰਬੋਜ, ਲੀਗਲ ਵਿੰਗ ਦੇ ਸੂਬਾ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ, ਸੀ.ਐਮ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਧੇ ਸ਼ਿਆਮ ਅਤੇ ਥਾਣਾ ਸਿਟੀ 2 ਦੇ ਮੁਖੀ ਮਨਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ | ਐਡਵੋਕੇਟ ਦੇਸਰਾਜ ਕੰਬੋਜ ਨੇ ਕਿਹਾ ਕਿ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਸੁਨਾਮ ਵਿਚ ਹੋਇਆ ਸੀ | ਛੋਟੀ ਉਮਰ ਵਿਚ ਆਪਣੇ ਮਾਪਿਆਂ ਦੀ ਮੌਤ ਤੋਂ ਬਾਅਦ, ਉਹ ਅੰਮਿ੍ਤਸਰ ਦੇ ਸੈਂਟਰਲ ਖ਼ਾਲਸਾ ਅਨਾਥ ਆਸ਼ਰਮ ਵਿਚ ਵੱਡਾ ਹੋਇਆ, ਜਿੱਥੇ ਉਸ ਨੂੰ ਰਾਸ਼ਟਰਵਾਦੀ ਵਿਚਾਰਾਂ ਅਤੇ ਬਿ੍ਟਿਸ਼ ਸ਼ਾਸਨ ਦੀਆਂ ਕਠੋਰ ਹਕੀਕਤਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਕਮੇਟੀ ਮੈਂਬਰ ਦੇਵੀ ਲਾਲ ਕੰਬੋਜ, ਆਲਮਗੜ੍ਹ ਸਰਪੰਚ ਜੰਗੀਰ ਸਿੰਘ ਹਾਂਡਾ, ਜਗਦੇਵ ਸਿੰਘ ਜੰਮੂ, ਡਾ.ਧੰਨਾ ਸਿੰਘ ਕੰਬੋਜ, ਰਵਿੰਦਰ ਕੰਬੋਜ ਪੱਪੂ, ਹਰਪ੍ਰੀਤ ਸਿੰਘ ਥਿੰਦ, ਹਰਪ੍ਰੀਤ ਹੈਪੀ, ਅਵੀ ਕੰਬੋਜ, ਕਿ੍ਸ਼ਨ ਲਾਲ ਕੰਬੋਜ, ਮਾਸਟਰ ਸੁਰਿੰਦਰ ਬਿੱਲਾ, ਗੁਰਮੀਤ ਪ੍ਰਜਾਪਤੀ, ਲਲਿਤ ਸੋਨੀ ਆਦਿ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਹਾਰ ਪਾ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਪ੍ਰਧਾਨ ਸ਼ੌਂਕੀ ਕੰਬੋਜ ਅਤੇ ਕੇਵਲ ਕਿ੍ਸ਼ਨ ਕੰਬੋਜ ਨੇ ਭਾਈ ਘਨ੍ਹਈਆ ਸੇਵਾ ਸੁਸਾਇਟੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਬੱਸਾਂ ਚੋਰੀ ਕਰਕੇ ਕਾਗ਼ਜ਼ ਬਦਲ ਕੇ ਵੇਚਣ ਵਾਲੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ- ਸਰਪੰਚ ਪਰਮਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।