15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬੱਸਾਂ ਚੋਰੀ ਕਰਕੇ ਕਾਗ਼ਜ਼ ਬਦਲ ਕੇ ਵੇਚਣ ਵਾਲੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ

ਅਜੀਤ ਡੈਸਕ 27-12-2025
ਜਲਾਲਾਬਾਦ, 26 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਬੱਸਾਂ ਚੋਰੀ ਕਰਕੇ ਅੱਗੇ ਵੇਚਣ ਵਾਲੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚਾਂਦਮਾਰੀ ਉਰਫ਼ ਸੈਦੇਕੇ ਉਤਾੜ ਅਤੇ ਸੁਰਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਜੀਵਾਂ ਅਰਾਈਾ ਬੱਸਾਂ ਚੋਰੀ ਕਰਕੇ ਲਿਆਉਂਦੇ ਹਨ ਅਤੇ ਉਨ੍ਹਾਂ ਦੀ ਚੈਸੀ ਨੰਬਰ ਅਤੇ ਇੰਜਨ ਨੰਬਰ ਪੰਚ ਕਰਕੇ ਉਨ੍ਹਾਂ ਬੱਸਾਂ 'ਤੇ ਨਵੇਂ ਕਾਗ਼ਜ਼ ਲਗਾ ਕੇ ਅੱਗੇ ਵੇਚਦੇ ਹਨ | ਜਿਸ ਤੇ ਥਾਣਾ ਸਿਟੀ ਵਿਖੇ ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਵਲੋਂ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।