15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗਾਡਵਿਨ ਪਬਲਿਕ ਸਕੂਲ 'ਚ ਵਿਗਿਆਨ ਪ੍ਰਦਰਸ਼ਨੀ-2025 ਦਾ ਆਯੋਜਨ <br/>

ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਅਧਿਆਪਕ | ਅਜੀਤ ਤਸਵੀਰ <br/> 27-12-2025
ਫ਼ਾਜ਼ਿਲਕਾ, 26 ਦਸੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਇਕ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ ਕੀਤੀ ਗਈ | ਇਸ ਪ੍ਰਦਰਸ਼ਨੀ ਵਿਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਮੂਹਾਂ ਵਿਚ ਹਿੱਸਾ ਲਿਆ ਅਤੇ ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਿਤ ਆਕਰਸ਼ਕ ਅਤੇ ਨਵੀਨਤਾਕਾਰੀ ਮਾਡਲ ਪੇਸ਼ ਕੀਤੇ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਪ੍ਰਦਰਸ਼ਨੀ ਵਿਚ ਪੇਸ਼ ਕੀਤੇ ਗਏ ਸਾਰੇ ਮਾਡਲਾਂ ਵਿਚੋਂ ਰੋਬੋਟਿਕਸ ਮਾਡਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਹ ਮਾਡਲ ਸੱਤਿਆ, ਸੂਰਜ, ਪੁਲਕਿਤ, ਸਿਧਾਰਥ, ਯੁਵਰਾਜ, ਹਿਮਾਂਸ਼ੂ ਅਤੇ ਲਕਸ਼ਯ ਦੁਆਰਾ ਤਿਆਰ ਕੀਤਾ ਗਿਆ ਸੀ | ਜਦੋਂ ਕਿ ਫ਼ੈਕਟਰੀਆਂ ਅਤੇ ਉਦਯੋਗਾਂ ਵਿਚ ਕਾਰਬਨ ਸ਼ੁਧੀਕਰਨ ਵਿਸ਼ੇ 'ਤੇ ਆਧਾਰਤ ਮਾਡਲ, ਜੋ ਕਿ ਅਕਸ਼ਿਤਾ, ਰਿਆ, ਸੁਹਾਨੀ ਅਤੇ ਕਿਰਨਵੀਰ ਦੁਆਰਾ ਤਿਆਰ ਕੀਤਾ ਗਿਆ ਸੀ, ਨੂੰ ਦੂਜਾ ਸਥਾਨ ਪ੍ਰਾਪਤ ਹੋਇਆ | ਇਸ ਮੌਕੇ 'ਤੇ ਪ੍ਰਬੰਧਕ ਕਮੇਟੀ ਮੈਂਬਰ ਸ਼੍ਰੀਮਤੀ ਲਖਵਿੰਦਰ ਕੌਰ ਬਰਾੜ, ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪਿ੍ੰਸੀਪਲ ਅਭਿਲੇਖ ਸ਼ਰਮਾ ਦੁਆਰਾ ਵਿਗਿਆਨ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ 'ਤੇ ਮੈਡਮ ਲਖਵਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵਿਗਿਆਨਕ ਸੋਚ ਅਤੇ ਨਵੀਨਤਾ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ | ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਇਹ ਵਿਗਿਆਨ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਸਾਬਤ ਹੋਈ ਹੈ ਅਤੇ ਸਕੂਲ ਦੇ ਸੰਪੂਰਨ ਵਿਕਾਸ ਅਤੇ ਵਿਗਿਆਨਕ ਦਿ੍ਸ਼ਟੀਕੋਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ | ਇਸ ਮੌਕੇ 'ਤੇ ਪ੍ਰਦਰਸ਼ਨੀ ਵਿਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ | ਪੂਰੇ ਸਟਾਫ਼ ਨੇ ਸਮਾਗਮ ਦੇ ਆਯੋਜਨ ਵਿਚ ਸਹਾਇਤਾ ਕੀਤੀ |

ਪਿਛਲੀ ਖ਼ਬਰ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ 'ਚ 112 ਪਿੰਡ ਸ਼ਾਮਿਲ ਕਰਨ ਦਾ ਪ੍ਰਸਤਾਵ ਪਾਸ <br/> ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫਦ ਡਾ. ਰਿਸ਼ੀ ਨਾਰੰਗ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।