15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਦੁਕਾਨ 'ਤੇ ਆ ਕੇ ਗੋਲੀਆਂ ਚਲਾਉਣ ਅਤੇ ਲੜਾਈ ਝਗੜਾ ਕਰਨ 'ਤੇ 8 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ <br/>

ਅਜੀਤ ਡੈਸਕ 28-12-2025
ਜਲਾਲਾਬਾਦ, 27 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਜਲਾਲਾਬਾਦ ਵਿਖੇ ਬਲੈਕ ਟੈਂਪਲ ਟੈਟੂ ਦੀ ਦੁਕਾਨ ਕੋਲ ਲੜਾਈ ਝਗੜਾ ਕਰਨ ਅਤੇ ਗੋਲੀਆਂ ਚਲਾਉਣ ਦੇ ਦੋਸ਼ ਵਿਚ 8 ਲੋਕਾਂ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਆਈ. ਅਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਪੰਜੂ ਸਿੰਘ ਵਾਸੀ ਦੋਨਾਂ ਮੱਤੜ (ਥਾਣਾ ਗੁਰੂਹਰਸਹਾਏ) ਵੱਲੋਂ ਸੰਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਅਰਾਈਆਂਵਾਲਾ ਉਰਫ਼ ਫਲੀਆਵਾਲਾ ਅਤੇ 5-7 ਵਿਅਕਤੀਆਂ ਦੇ ਵਿਰੁੱਧ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ | ਜਿਸ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਡੀ.ਐੱਸ.ਪੀ. ਦਫ਼ਤਰ ਦੇ ਕੋਲ ਉਸ ਦੀ (ਮੁੱਦਈ ਸੰਦੀਪ ਸਿੰਘ) ਦੀ ਦੁਕਾਨ ਬਲੈਕ ਟੈਂਪਲ ਟੈਟੂ ਵਾਲੀ ਹੈ, ਜਿਸ ਤੇ ਸੰਦੀਪ ਸਿੰਘ ਵਾਸੀ ਫਲੀਆਵਾਲਾ ਅਤੇ 5-7 ਵਿਅਕਤੀਆਂ ਨੇ ਆ ਕੇ ਲੜਾਈ ਝਗੜਾ ਕੀਤਾ ਅਤੇ ਗੋਲੀਆਂ ਚਲਾਈਆਂ ਹਨ | ਜਿਸ ਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਸ਼ਿਕਾਇਤਕਰਤਾ ਸੰਦੀਪ ਸਿੰਘ ਵਾਸੀ ਦੋਨਾਂ ਮੱਤੜ ਦੇ ਬਿਆਨਾਂ ਦੇ ਆਧਾਰ ਤੇ ਸੰਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਅਰਾਈਆਂਵਾਲਾ ਅਤੇ 5-7 ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਧਾਰਾ 125 ਬੀ.ਐਨ.ਐੱਸ. ਅਤੇ 25/27 ਅਸਲਾ ਐਕਟ ਅਧੀਨ ਮੁਕੱਦਮਾ ਨੰਬਰ 179 ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਸਾਲਾਨਾ ਪੈਦਲ ਨਗਰ ਕੀਰਤਨ ਅਗਲੀ ਖ਼ਬਰ ਪੀ.ਓ. ਸਟਾਫ਼ ਨੇ ਕੀਤਾ ਭਗੌੜਾ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।