17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਸਾਲਾਨਾ ਪੈਦਲ ਨਗਰ ਕੀਰਤਨ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਅਤੇ ਇਲਾਕੇ ਦੀਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਬਾਬਾ ਸੋਹਣ ਸਿੰਘ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 28-12-2025
ਅਬੋਹਰ, 27 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਪੈਦਲ ਨਗਰ ਕੀਰਤਨ ਸਜਾਇਆ ਗਿਆ ਜੋ ਇਲਾਕੇ ਦੇ ਵੱਖ-ਵੱਖ ਗੁਰੂ ਘਰਾਂ ਤੋਂ ਹੁੰਦਾ ਹੋਇਆ ਭਲਾਈ ਕੇਂਦਰ ਵਿਖੇ ਆ ਕੇ ਸਮਾਪਤ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੰਸਥਾ ਵਲੋਂ ਸ਼ਹੀਦੀ ਦਿਹਾੜੇ ਮੌਕੇ ਪੋਹ ਦੀ ਠੰਢ ਨੂੰ ਮਹਿਸੂਸ ਕਰਨ ਲਈ ਪੈਦਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਤੜਕਸਾਰ ਕਰੀਬ 3 ਵਜੇ ਸਥਾਨਕ ਸੀਡ ਫਾਰਮ ਰੋਡ ਸਥਿਤ ਭਾਈ ਘਨੱਈਆ ਜੀ ਭਲਾਈ ਕੇਂਦਰ ਤੋਂ ਆਰੰਭ ਹੋਇਆ ਜੋ ਕਿ ਗੁਰਦੁਆਰਾ ਬਾਬਾ ਦੀਪ ਸਿੰਘ ਗੋਬਿੰਦਗੜ੍ਹ ਰੋਡ, ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਧਰਮ ਨਗਰੀ, ਗੁਰਦੁਆਰਾ ਨਾਨਕਸਰ ਟੋਭਾ ਫ਼ਾਜ਼ਿਲਕਾ ਰੋਡ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸੁੰਦਰ ਨਗਰੀ, ਗੁਰਦੁਆਰਾ ਬਾਬਾ ਦੀਪ ਸਿੰਘ ਵਰਿਆਮ ਨਗਰ, ਗੁਰਦੁਆਰਾ ਸਿੰਘ ਸਭਾ ਅਜੀਮਗੜ੍ਹ, ਗੁਰਦੁਆਰਾ ਗੁਰੂ ਅੰਗਦ ਦੇਵ ਪੁਰਾਣੀ ਸੂਰਜ ਨਗਰੀ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਗੁਰਦੁਆਰਾ ਸਿੰਘ ਸਭਾ ਤੋਂ ਵਾਪਸ ਹੁੰਦਾ ਹੋਇਆ ਭਾਈ ਘਨੱਈਆ ਜੀ ਭਲਾਈ ਕੇਂਦਰ ਵਿਖੇ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਜਾਏ ਗਏ ਸਨ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ | ਇਸ ਦੌਰਾਨ ਇਲਾਕੇ ਦੇ ਕਈ ਸੰਤ-ਮਹਾਂਪੁਰਸ਼, ਰਾਗੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਦੇ ਲਈ ਚਾਹ, ਦੁੱਧ ਅਤੇ ਪ੍ਰਸ਼ਾਦੇ ਦੀ ਸੇਵਾ ਨਿਭਾਈ ਗਈ |
ਉਨ੍ਹਾਂ ਸਮੂਹ ਸਹਿਯੋਗੀ ਸੰਸਥਾਵਾਂ ਅਤੇ ਪ੍ਰਬੰਧਕ ਕਮੇਟੀਆਂ ਦਾ ਨਗਰ ਕੀਰਤਨ ਵਿਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਪੋਜੀ, ਬਲਜੀਤ ਸਿੰਘ ਬਬਲਾ, ਅੰਮਿ੍ਤਪਾਲ ਸਿੰਘ, ਅਮਰਦੀਪ ਸਿੰਘ, ਜਗਜੀਤ ਸਿੰਘ ਜੱਗਾ, ਬਾਬਾ ਗੁਰਦਾਸ ਸਿੰਘ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਅੰਸ਼ਦੀਪ ਸਿੰਘ, ਚੰਨਪ੍ਰੀਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਵਿਪਨ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਚਲਾਣਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਕਰਨਜੀਤ ਸਪੋਰਟਸ ਕਲੱਬ ਧਰਾਂਗਵਾਲਾ ਵਲੋਂ ਸਾਲਾਨਾ ਪੇਂਡੂ ਖੇਡ ਮੇਲਾ ਆਰੰਭ ਅਗਲੀ ਖ਼ਬਰ ਦੁਕਾਨ 'ਤੇ ਆ ਕੇ ਗੋਲੀਆਂ ਚਲਾਉਣ ਅਤੇ ਲੜਾਈ ਝਗੜਾ ਕਰਨ 'ਤੇ 8 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।