17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਰਨਜੀਤ ਸਪੋਰਟਸ ਕਲੱਬ ਧਰਾਂਗਵਾਲਾ ਵਲੋਂ ਸਾਲਾਨਾ ਪੇਂਡੂ ਖੇਡ ਮੇਲਾ ਆਰੰਭ

ਧਰਾਂਗਵਾਲਾ ਖੇਡ ਮੇਲੇ ਦੌਰਾਨ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹੋਏ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਅਤੇ ਕਲੱਬ ਨੂੰ 11 ਹਜ਼ਾਰ ਦੀ ਸਹਿਯੋਗ ਰਾਸ਼ੀ ਦਿੰਦੇ ਹੋਏ ਸ.ਘੁੜਿਆਣਾ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 28-12-2025
ਅਬੋਹਰ, 27 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਨੇੜਲੇ ਪਿੰਡ ਧਰਾਂਗਵਾਲਾ ਵਿਖੇ ਕਰਨਜੀਤ ਸਪੋਰਟਸ ਕਲੱਬ ਧਰਾਂਗਵਾਲਾ ਵਲੋਂ 27ਵਾਂ ਸਾਲਾਨਾ ਤਿੰਨ ਦਿਨਾਂ ਖੇਡ ਮੇਲਾ ਆਰੰਭ ਕਰਵਾਇਆ ਗਿਆ ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਬੱਲੂਆਣਾ ਹਲਕੇ ਤੋਂ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੇ ਕੀਤਾ | ਇਸ ਦੌਰਾਨ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੱਤਾ | ਸਾਬਕਾ ਵਿਧਾਇਕ ਘੁੜਿਆਣਾ ਨੇ ਦੱਸਿਆ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਧਰਾਂਗਵਾਲਾ ਦਾ ਚਹੰੁ ਮੁਖੀ ਵਿਕਾਸ ਹੋਇਆ ਸੀ | ਜਿਸ ਵਿਚ ਕੱਸੀ, ਵਾਟਰ ਵਰਕਸ, ਸਰਕਾਰੀ ਸਕੂਲ ਅਪਗ੍ਰੇਡ, ਦਾਣਾ ਮੰਡੀ, ਸ਼ਮਸ਼ਾਨ ਘਾਟ ਦੇ ਨਵੀਨੀਕਰਨ, ਨੀਲੇ ਕਾਰਡ ਆਦਿ ਕਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ | ਪੰਜਾਬ ਵਿਚ ਮੁੜ ਅਕਾਲੀ ਸਰਕਾਰ ਦੇ ਗਠਨ ਉਪਰੰਤ ਵੱਡੇ ਪੱਧਰ 'ਤੇ ਖੇਡ ਮੁਕਾਬਲੇ ਕਰਵਾਏ ਜਾਣਗੇ | ਇਸ ਦੌਰਾਨ ਉਨ੍ਹਾਂ ਆਪਣੇ ਵਲੋਂ ਕਲੱਬ ਨੂੰ 11 ਹਜ਼ਾਰ ਰੁਪਏ ਦਾ ਸਹਿਯੋਗ ਵੀ ਦਿੱਤਾ | ਪ੍ਰਬੰਧਕਾਂ ਵਲੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਗੁਰਤੇਜ ਸਿੰਘ ਘੁੜਿਆਣਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੀਤ ਸਿੰਘ ਬਿੱਟੂ ਬੱਲੂਆਣਾ, ਹਰੀਸ਼ ਨੰਬਰਦਾਰ, ਐਡਵੋਕੇਟ ਰਵਿੰਦਰ ਸਿੰਘ ਗਿੱਲ ਗੱਦਾਡੋਬ, ਸੋਹਣ ਸਿੰਘ ਡੰਗਰ ਖੇੜਾ, ਗੁਰਮੇਲ ਸਿੰਘ ਸਾਬਕਾ ਸਰਪੰਚ, ਅਮਨਦੀਪ ਸਿੰਘ ਕਾਲਾ ਟਿੱਬਾ, ਟਿੰਕੂ ਹੇਅਰ, ਜੋਗਿੰਦਰ ਸਿੰਘ ਸਾਬਕਾ ਸਰਪੰਚ ਘੱਲੂ, ਵਿਜੈ ਗੋਦਾਰਾ, ਰਜਿੰਦਰ ਕੁਮਾਰ ਚੂਹੜੀ ਵਾਲਾ ਧੰਨਾ ਆਦਿ ਅਕਾਲੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਆਈ.ਟੀ.ਆਈਜ਼ ਦੇ ਕੱਚੇ ਇੰਸਟਰਕਟਰਾਂ ਦਾ ਪੱਕਾ ਧਰਨਾ ਚੰਡੀਗੜ੍ਹ ਵਿਖੇ ਨਿਰੰਤਰ ਜਾਰੀ <br/> ਅਗਲੀ ਖ਼ਬਰ ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਸਾਲਾਨਾ ਪੈਦਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।