18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ <br/>

ਅਜੀਤ ਡੈਸਕ 28-12-2025
ਫ਼ਿਰੋਜ਼ਪੁਰ, 27 ਦਸੰਬਰ (ਗੁਰਿੰਦਰ ਸਿੰਘ)-ਸਾਲ 2025 ਵਿਚ ਮੁਲਾਜ਼ਮਾਂ ਦੀ ਮੁੱਖ ਮੰਗ ਡੀ.ਏ (ਮਹਿੰਗਾਈ ਭੱਤੇ) ਦੀ ਕਿਸ਼ਤ ਜਾਰੀ ਕਰਨ ਸਮੇਤ ਪਿਛਲੀ ਪੰਜ ਕਿਸ਼ਤਾਂ 16 ਫ਼ੀਸਦੀ ਜੁਲਾਈ 2023 ਤੋਂ ਪੰਜਾਬ ਸਰਕਾਰ ਰੋਕੀ ਬੈਠੀ ਹੈ, ਨੂੰ ਲਾਗੂ ਕਰਵਾਉਣ ਲਈ ਮੁਲਾਜ਼ਮ ਵਰਗ ਨੇ ਛੋਟੇ ਵੱਡੇ ਐਕਸ਼ਨ ਕੀਤੇ, ਸਬ ਕਮੇਟੀਆਂ ਮੀਟਿੰਗਾਂ ਵਿੱਤ ਮੰਤਰੀ ਨਾਲ ਹੋਣ ਦੇ ਬਾਵਜੂਦ ਸਰਕਾਰ ਨੇ ਡੀ.ਏ ਦੀਆਂ ਰੁਕੀਆਂ ਕਿਸ਼ਤਾਂ ਵਿਚੋਂ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ | ਜਿਸ ਨੂੰ ਲੈ ਕੇ ਮੁਲਾਜ਼ਮ ਵਰਗ ਵਿਚ ਵਿਆਪਕ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਮੁਲਾਜ਼ਮ ਵਰਗ 2026 ਵਿਚ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਵਿਚ ਹਨ | ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਦੇ ਸੂਬਾਈ ਆਗੂ ਨਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਹੋਈ ਸੂਬਾ ਪੱਧਰੀ ਮੀਟਿੰਗ ਜਿਸ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਕਨਵੀਨਰ ਹਰਵਿੰਦਰ ਸਿੰਘ ਛੀਨਾ, ਮਨਜੀਤ ਕੌਰ ਬਾਜਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ, ਗੁਰਦੇਵ ਸਿੰਘ ਢਿੱਲੋਂ, ਵਿਰਸਾ ਸਿੰਘ ਪੰਨੂੰ, ਰਣਦੀਪ ਸਿੰਘ ਫ਼ਤਿਹਗੜ੍ਹ ਸਾਹਿਬ, ਸੁਖਜੀਤ ਸਿੰਘ ਸੇਖੋਂ, ਅਵਤਾਰ ਸਿੰਘ ਗੰਢੂਆ, ਹਰਜੀਤ ਪੋਹਵਿੰਡ, ਸੁਰਿੰਦਰਪਾਲ ਸਿੰਘ ਸੋਨੀ, ਜਸਵਿੰਦਰ ਸਿੰਘ ਪੰਧੇਰ, ਨਿਗਾਹੀ ਰਾਮ, ਬਲਜਿੰਦਰ ਸਿੰਘ ਬਰਨਾਲਾ, ਹਰਪ੍ਰੀਤ ਸਿੰਘ ਮਾਨਸਾ, ਦਲਜੀਤ ਢਿੱਲੋਂ, ਸਰਬਜੀਤ ਸਿੰਘ ਤਰਨਤਾਰਨ, ਮੈਡਮ ਕਵਿਤਾ, ਪਰਮਜੀਤ ਕੌਰ ਜਲੰਧਰ ਸਮੇਤ ਹੋਰ ਆਗੂ ਸ਼ਾਮਲ ਸਨ, ਨੇ ਦੱਸਿਆ ਕਿ ਡੀ.ਏ ਸਮੇਤ ਸਤੰਬਰ 2021 ਤੋਂ ਰੈਸ਼ਨੇਲਾਈਜੇਸ਼ਨ ਦੇ ਨਾਮ 'ਤੇ ਰੋਕੇ ਭੱਤੇ ਬਹਾਲ ਕਰਨ, ਏ.ਸੀ.ਪੀ ਸਕੀਮ 4,9,14 ਦੀ ਬਹਾਲੀ, ਕੇਂਦਰੀ ਸਕੇਲ ਦੀ ਥਾਂ ਪੰਜਾਬ ਸਕੇਲ ਲਾਗੂ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਮਾਨਯੋਗ ਅਦਾਲਤਾਂ ਦੇ ਫ਼ੈਸਲੇ ਲਾਗੂ ਕਰਨ ਸਮੇਤ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਤੋਂ ਇਲਾਵਾ ਵਿਭਾਗੀ ਮੰਗਾਂ ਜਿਉਂ ਦੀਆਂ ਤਿਉਂ ਹਨ | ਜਿਸ ਕਾਰਨ ਮੁਲਾਜ਼ਮ ਵਰਗ ਵਿਚ ਵਿਆਪਕ ਨਿਰਾਸ਼ਾ ਹੈ | ਆਗੂਆਂ ਕਿਹਾ ਕਿ ਆਉਂਦੇ ਦਿਨਾਂ ਵਿਚ ਸਾਂਝੇ ਫ਼ਰੰਟ ਹੇਠ ਸਮੁੱਚੇ ਮੁਲਾਜ਼ਮ ਵਰਗ ਨੂੰ ਇਕੱਠਾ ਕਰਕੇ ਮੁਲਾਜ਼ਮ ਵਰਗ ਦੀ ਹੋਂਦ ਨੂੰ ਬਚਾਉਣ ਲਈ ਵੱਡਾ ਘੋਲ ਲੜਿਆ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਜ਼ੁਰਗ ਮਹਿਲਾ ਦੇ ਘਰ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਮੁੱਦਕੀ ਤੋਂ ਲੁਹਾਮ ਰੋਡ 'ਤੇ ਬਣੇ ਬੇਤਰਤੀਬੇ ਸਪੀਡ ਬ੍ਰੇਕਰ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।