18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 28-12-2025
ਅਬੋਹਰ, 27 ਦਸੰਬਰ (ਵਿਵੇਕ ਹੂੜੀਆ)-ਅਬੋਹਰ ਦੇ ਬਹਾਵਵਾਲਾ ਥਾਣੇ ਦੀ ਪੁਲਿਸ ਨੂੰ ਬੀਤੀ ਰਾਤ ਇਕ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ | ਰਾਮਸਰਾ ਪਿੰਡ ਦੇ ਰਹਿਣ ਵਾਲੇ ਇਸ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਇੰਚਾਰਜ ਨੇ ਦੱਸਿਆ ਕਿ ਏ.ਐੱਸ.ਆਈ ਲਖਵਿੰਦਰ ਸਿੰਘ ਬੀਤੀ ਰਾਤ ਰਾਮਸਰਾ ਪਿੰਡ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਅਮਰਪੁਰਾ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਇਕ ਲਿਫ਼ਾਫ਼ਾ ਲੈ ਕੇ ਆਉਂਦੇ ਦੇਖਿਆ | ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਲਿਫ਼ਾਫ਼ੇ ਵਿਚੋਂ 500 ਗਰਾਮ ਅਫ਼ੀਮ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਬੰਸੀ ਲਾਲ ਪੁੱਤਰ ਭੂਪਰਾਮ ਵਾਸੀ ਰਾਮਸਰਾ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ | ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇੰਨੀ ਵੱਡੀ ਮਾਤਰਾ ਵਿਚ ਅਫ਼ੀਮ ਕਿੱਥੋਂ ਲਿਆਇਆ ਸੀ, ਇਸ ਵਿਚ ਉਸ ਨਾਲ ਕੌਣ-ਕੌਣ ਸ਼ਾਮਲ ਸਨ ਅਤੇ ਉਸ ਨੂੰ ਇਹ ਕਿੱਥੇ ਸਪਲਾਈ ਕਰਨੀ ਸੀ ਤਾਂ ਜੋ ਇਸ ਨੂੰ ਨਸ਼ਾ ਤਸਕਰੀ ਵਿਚ ਸ਼ਾਮਲ ਹੋਰ ਲੋਕਾਂ ਤੱਕ ਪਹੁੰਚਾਇਆ ਜਾ ਸਕੇ |
ਪਿਛਲੀ ਖ਼ਬਰ ਸ਼ਹੀਦੀ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਫ਼ਾਜ਼ਿਲਕਾ ਨੇ ਸਤੰਬਰ ਮਹੀਨੇ ਤੋਂ ਵਧੀਆਂ ਤਨਖ਼ਾਹਾਂ ਜਾਰੀ ਕਰਨ ਲਈ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।