24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਅਕਾਲ ਅਕੈਡਮੀ ਵਲੋਂ ਕੀਰਤਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 02-06-2025
ਚੋਗਾਵਾਂ, 1 ਜੂਨ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਨਾਨਕ ਪੜਾਉ ਸਾਹਿਬ ਵਿਖੇ ਕਰਵਾਏ ਗਏ ਗੁਰਬਾਣੀ ਕੰਠ ਤੇ ਕੀਰਤਨ ਮੁਕਾਬਲੇ ਵਿਚ ਅਕਾਲ ਅਕੈਡਮੀ ਚੋਗਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਦੌਰਾਨ ਅਕੈਡਮੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਇਨਾਮ ਅਤੇ ਨਕਦ ਇਨਾਮ ਹਾਸਿਲ ਕੀਤੇ | ਕੀਰਤਨ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਅਤੇ ਨਕਦ ਇਨਾਮ ਨਾਲ ਨਵਾਜਿਆ ਗਿਆ | ਗੁਰਬਾਣੀ ਕੰਠ ਮੁਕਾਬਲੇ ਵਿਚ ਐਸ਼ਦੀਪ ਕੌਰ ਨੇ ਵਿਸ਼ੇਸ਼ ਇਨਾਮ ਪ੍ਰਾਪਤ ਕੀਤਾ | ਫਤਿਹਦੀਪ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ ਇਨਾਮ ਜਿੱਤਿਆ ਅਤੇ 500 ਰੁਪਏ ਨਕਦ ਇਨਾਮ ਪ੍ਰਾਪਤ ਕੀਤਾ | ਇਨ੍ਹਾਂ ਦੇ ਨਾਲ ਅਰਸ਼ਪ੍ਰੀਤ ਸਿੰਘ ਨੇ ਵੀ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ ਇਨਾਮ ਤੇ 500 ਰੁਪਏ ਨਕਦ ਇਨਾਮ ਹਾਸਲ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ | ਇਹ ਉਪਲਬਧੀਆਂ ਸਿਰਫ਼ ਵਿਦਿਆਰਥੀਆਂ ਦੀ ਮਿਹਨਤ ਦਾ ਹੀ ਪਰਿਣਾਮ ਨਹੀਂ, ਸਗੋਂ ਅਧਿਆਪਕਾਂ ਅਤੇ ਅਕੈਡਮੀ ਦੇ ਸੰਸਕਾਰਾਂ ਦੀ ਪ੍ਰਤੀਬਿੰਬ ਵੀ ਹਨ | ਅਕਾਲ ਅਕੈਡਮੀ ਚੋਗਾਵਾਂ ਆਪਣੇ ਵਿਦਿਆਰਥੀਆਂ ਦੀ ਰੂਹਾਨੀ, ਅਧਿਆਤਮਿਕ ਤੇ ਬੌਧਿਕ ਵਿਕਾਸ ਵੱਲ ਲਗਾਤਾਰ ਯਤਨਸ਼ੀਲ ਰਹੀ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਜਥੇ. ਰਣੀਕੇ ਨੇ ਦੁੱਖ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।