ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਪ੍ਰਧਾਨਗੀ ਦੀ ਵਾਗਡੋਰ ਮੁੜ ਸੀਨੀਅਰ ਤੇ ਟਕਸਾਲੀ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜਾਲਦੇਹ ਨੂੰ ਦੇਣ 'ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਪਾਰਟੀ ਵਲੋਂ ਮੁੜ ਜ਼ਿਲ੍ਹਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਪੇਂ ਜਾਣ 'ਤੇ ਮਾਝੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਪਾਰਟੀ ਵਰਕਰਾਂ ਨਾਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ਵਿਖੇ ਪੁੱਜੇ | ਅੱਜ ਇਥੇ 'ਅਜੀਤ' ਉਪ ਦਫਤਰ ਵਿਖੇ ਗੱਲਬਾਤ ਕਰਦਿਆਂ ਸ: ਰਾਜਾ ਲਦੇਹ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਅਤੇ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਸ: ਮਜੀਠੀਆ ਨਾਲ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਸੁਖਬੀਰ ਵਲੋਂ ਸ: ਰਾਜਾ ਲਦੇਹ ਦਾ ਮੂੰਹ ਮਿੱਠਾ ਕਰਵਾਇਆ ਤੇ ਪੰਜਾਬ ਤੇ ਪਾਰਟੀ ਦੀ ਚੜ੍ਹਦੀ ਕਲਾ ਨਿਰੰਤਰ ਕਾਰਜਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪਾਰਟੀ ਪ੍ਰਧਾਨ ਨੇ ਰਾਜਾ ਲਦੇਹ ਦਾ ਮਿਠਾਈ ਨਾਲ ਮੂੰਹ ਮਿੱਠਾ ਵੀ ਕਰਾਇਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਲ ਪਿੰਡ ਬਾਦਲ ਵਿਖੇ ਪੱੁਜਣ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਜਥੇ: ਗੁਲਜਾਰ ਸਿੰਘ ਰਣੀਕੇ ਸਾਬਕਾ ਮੰਤਰੀ, ਵੀਰ ਸਿੰਘ ਲੋਪੋਕੇ ਸਾਬਕਾ ਵਿਧਾਇਕ, ਜੋਧ ਸਿੰਘ ਸਮਰਾ ਹਲਕਾ ਇੰਚਾਰਜ ਅਜਨਾਲਾ, ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਵਰਕਿੰਗ ਕਮੇਟੀ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਹਲਕਾ ਇੰਚਾਰਜ ਨਰਿੰਦਰ ਬਹਿਲ, ਜ਼ਿਲ੍ਹਾ ਡੈਲੀਗੇਟ ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ, ਸਰਕਲ ਪ੍ਰਧਾਨ ਗੁਰਦੀਪ ਸਿੰਘ ਅਦਲੀਵਾਲਾ, ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ, ਸਰਕਲ ਪ੍ਰਧਾਨ ਜਗਬੀਰ ਸਿੰਘ ਕੋਟਲੀ, ਦਿਲਰਾਜ ਸਿੰਘ ਵਡਾਲੀ, ਐਡਵੋਕੇਟ ਜਸਪ੍ਰੀਤ ਸਿੰਘ ਬੱਲ, ਬਿਕਰਮ ਸਿੰਘ ਹੁੰਦਲ ਵੇਰਕਾ, ਗੁਰਲਾਲ ਸਿੰਘ ਵਿਛੋਆ, ਬ੍ਰਹਮ ਸਿੰਘ
ਜ਼ਿਲ੍ਹਾ ਪ੍ਰਧਾਨਗੀ ਦੀ ਮੁੜ ਜ਼ਿੰਮੇਵਾਰੀ ਮਿਲਣ 'ਤੇ ਰਾਜਾ ਲਦੇਹ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂਆਂ ਸਮੇਤ ਪ੍ਰਧਾਨ ਸੁਖਬੀਰ ਨਾਲ ਪਿੰਡ ਬਾਦਲ ਵਿਖੇ ਕੀਤੀ ਮੁਲਾਕਾਤ
ਅਜੀਤ ਡੈਸਕ
16-07-2025