21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਯੂਥ ਕਾਂਗਰਸ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਕਰੇਗੀ ਜਾਗਰੂਕ- ਰੇਸ਼ਿੰਦਰ ਮਾਹਰ

ਪੰਜਾਬ ਯੂਥ ਕਾਂਗਰਸ ਦੇ ਇੰਚਾਰਜ਼ ਰੇਸ਼ਿੰਦਰ ਮਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਨਾਲ ਬੈਠੇ ਯੂਥ ਕਾਂਗਰਸ ਦੇ ਆਗੂ | ਤਸਵੀਰ : ਹਰਜੀਤ ਸਿੰਘ<br/> 16-07-2025

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਇੰਚਾਰਜ਼ ਰੇਸ਼ਿੰਦਰ ਮਾਹਰ ਨੇ ਕਿਹਾ ਕਿ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਬੁਰੀ ਤਰ੍ਹਾਂ ਅਸਫਲ ਹੋਈ ਹੈ, ਜਿਸ ਉਪਰੰਤ ਹੁਣ ਯੂਥ ਕਾਂਗਰਸ ਨੌਜਵਾਨਾਂ ਨੂੰ ਨਸ਼ਿਆਂ ਵਿਰੁਧ ਜਾਗਰੂਕ ਕਰੇਗੀ | ਅੱਜ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫਤਰ ਵਿਖੇ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ, ਜਰਨਲ ਸੈਕਟਰੀ ਦੀਪਕ ਖੋਸਲਾ, ਸੂਬਾ ਮੀਤ ਪ੍ਰਧਾਨ ਤੇ ਇੰਚਾਰਜ਼ ਲੋਕ ਸਭਾ ਅਰਸ਼ਦ ਖਾਨੀ ਆਦਿ ਆਗੂਆਂ ਦੀ ਮੌਜੂਦਗੀ 'ਚ ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ ਹੋਈ ਹੈ ਜਿਸ ਕਾਰਨ ਲੋਕ ਆਪ ਸਰਕਾਰ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ 'ਚ ਚੋਣਾਂ 'ਚ ਕਾਂਗਰਸ ਪੂਰੀ ਬਹੁਮਤ ਨਾਲ ਜਿੱਤੇਗੀ | ਇਸ ਮੌਕੇ ਯੂਥ ਕਾਂਗਰਸ ਇੰਚਾਰਜ਼ ਅੰਮਿ੍ਤਸਰ ਮਨਪ੍ਰੀਤ ਸਿੰਘ ਚੱਢਾ ਸ਼ਹਿਰੀ ਪ੍ਰਧਾਨ ਰਾਹੁਲ ਕੁਮਾਰ ਯੂਥ ਕਾਂਗਰਸ ਅੰਮਿ੍ਤਸਰ ਦਿਹਾਤੀ ਪ੍ਰਧਾਨ ਜਰਮਨਜੀਤ ਸਿੰਘ ਦੀ ਅਗਵਾਈ 'ਚ ਅੰਮਿ੍ਤਸਰ ਯੂਥ ਕਾਂਗਰਸ ਸਮੁੱਚੀ ਟੀਮ ਵੱਖ-ਵੱਖ ਅਹੁਦੇਦਾਰਾਂ ਦੀ ਕਾਰਜਕਾਰੀ ਮੀਟਿੰਗ ਵੀ ਕੀਤੀ ਗਈ | ਇਸ ਮੀਟਿੰਗ 'ਚ ਸਮੂਹ ਆਗੂਆਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਯੂਥ ਕਾਂਗਰਸ ਦੇ ਪਰਿਵਾਰ 'ਚ ਵਾਧਾ ਕਰਨ ਲਈ ਵੱਖ-ਵੱਖ ਅਹੁਦੇਦਾਰਾਂ ਤੇ ਸ਼ਹਿਰ ਦੇ 85 ਵਾਰਡਾਂ ਦੀ ਜਲਦੀ ਕਮੇਟੀ ਦੀ ਨਿਯੁਕਤੀਆਂ ਕਰਨ ਦਾ ਐਲਾਨ ਵੀ ਕੀਤਾ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ 'ਚ ਨਿੱਜੀ ਗਾਈਡ ਬਣ ਕੇ ਠੱਗੀ ਮਾਰਨ ਵਾਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਰਚਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨਗੀ ਦੀ ਮੁੜ ਜ਼ਿੰਮੇਵਾਰੀ ਮਿਲਣ 'ਤੇ ਰਾਜਾ ਲਦੇਹ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂਆਂ ਸਮੇਤ ਪ੍ਰਧਾਨ ਸੁਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।