21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ਼ਹਿਰ 'ਚ ਨਾਜਾਇਜ਼ ਪਿਸਤੌਲ ਲੈ ਕੇ ਘੁੰਮਦਾ ਨੌਜਵਾਨ ਕਾਬੂ <br/>

ਅਜੀਤ ਡੈਸਕ 16-07-2025

ਅੰਮਿ੍ਤਸਰ, 15 ਜੁਲਾਈ (ਰੇਸ਼ਮ ਸਿੰਘ)-ਸ਼ਹਿਰ 'ਚ ਨਾਜਾਇਜ਼ ਪਿਸਤੌਲ ਲੈ ਕੇ ਘੁੰਮਦੇ ਨੌਜਵਾਨ ਨੂੰ ਸੀ. ਆਈ. ਏ. ਸਟਾਫ -3 ਦੀ ਪੁਲਿਸ ਟੀਮ ਵਲੋਂ ਕਾਬੂ ਕਰ ਲਿਆ ਗਿਆ ਹੈ, ਜਿਸ ਪਾਸੋਂ ਇਕ ਪਿਸਤੌਲ 30 ਬੋਰ ਤੇ 2 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਥਾਣਾ ਬੀ. ਡਵੀਜ਼ਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਇੰਚਾਰਜ਼ ਸੀ. ਆਈ. ਏ.-3 ਸਬ ਇੰਸ: ਬਲਵਿੰਦਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਨੌਜਵਾਨ ਦੀ ਸ਼ਨਾਖਤ ਦੀਪਕ ਕੁਮਾਰ ਉਰਫ ਦੀਪ ਵਾਸੀ ਧਰਮਪੁਰਾ ਜੌੜਾ ਫਾਟਕ ਮੋਹਕਮਪੁਰਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜਦੋਂ ਪੁਲਿਸ ਪਾਰਟੀ ਸੁਲਤਾਨਵਿੰਡ ਰੋਡ ਪਰ ਗਸ਼ਤ ਕਰ ਰਹੇ ਸੀ ਕਿ ਇਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਕੇ ਪਿਛੇ ਨੂੰ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੀ ਬਿਨ੍ਹਾਅ 'ਤੇ ਕਾਬੂ ਕੀਤਾ ਗਿਆ | ਉਸ ਪਾਸੋਂ ਪਿਸਤੌਲ ਬਰਾਮਦ ਹੋਣ ਉਪਰੰਤ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ ਅਤੇ ਅਗਲੇਰੀ ਪੁਛਗਿੱਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕਸਬਾ ਰਾਜਾਸਾਂਸੀ 'ਚ ਚੋਰਾਂ ਨੇ ਮਚਾਈ ਹਾਹਾਕਾਰ ਅਗਲੀ ਖ਼ਬਰ ਨਿਗਮ ਕਮਿਸ਼ਨਰ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਾਂਭ ਸੰਭਾਲ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਕੇ ਕੀਤੀਆਂ ਹਦਾਇਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।