21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਰਵਾਹਾ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 16-07-2025
ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮਿ੍ਤਸਰ ਚੈਪਟਰ ਦੇ ਸੰਸਥਾਪਕ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਨੂੰ ਉਨ੍ਹਾਂ ਵਲੋਂ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਖੇਤਰ 'ਚ ਨਿਭਾਈਆਂ ਸੇਵਾਵਾਂ ਦੇ ਮੱਦੇਨਜ਼ਰ ਪੰਜਾਬ ਚੈਂਬਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਵਿਸ਼ਵ ਸਿੱਖ ਚੈਂਬਰ ਦੇ ਗਲੋਬਲ ਚੇਅਰਮੈਨ ਪਰਮੀਤ ਸਿੰਘ ਚੱਢਾ ਨੇ ਅੰਮਿ੍ਤਸਰ ਪਹੁੰਚ ਕੇ ਮਰਵਾਹਾ ਨੂੰ ਨਿਯੁਕਤੀ ਪੱਤਰ ਸੌਂਪਿਆ | ਇਸ ਮੌਕੇ 'ਤੇ ਸ਼ਹਿਰ ਦੇ ਪ੍ਰਮੁੱਖ ਵਪਾਰੀ, ਉਦਯੋਗਪਤੀ ਅਤੇ ਕਾਰੋਬਾਰੀ ਆਗੂਆਂ ਨੇ ਮਰਵਾਹਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਬੇਅਦਬੀ ਬਿੱਲ ਨੂੰ ਮਨਜ਼ੂਰੀ ਮਿਲਣ 'ਤੇ ਲੁਹਾਰਕਾ ਖੁਰਦ ਦੀ ਪੰਚਾਇਤ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਕਸਬਾ ਰਾਜਾਸਾਂਸੀ 'ਚ ਚੋਰਾਂ ਨੇ ਮਚਾਈ ਹਾਹਾਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।