21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬੇਅਦਬੀ ਬਿੱਲ ਨੂੰ ਮਨਜ਼ੂਰੀ ਮਿਲਣ 'ਤੇ ਲੁਹਾਰਕਾ ਖੁਰਦ ਦੀ ਪੰਚਾਇਤ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 16-07-2025
ਰਾਜਾਸਾਂਸੀ, 15 ਜੁਲਾਈ (ਹਰਦੀਪ ਸਿੰਘ ਖੀਵਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਅੱਜ ਦੀ ਕੈਬਨਿਟ ਮੀਟਿੰਗ ਵਿਚ ਬੇਅਦਬੀ ਬਿੱਲ ਨੂੰ ਮਨਜ਼ੂਰੀ ਮਿਲਣ ਤੇ ਪਿੰਡ ਲੁਹਾਰਕਾ ਖੁਰਦ ਦੇ ਨੌਜਵਾਨ ਸਰਪੰਚ ਤੇ ਹਲਕਾ ਅਟਾਰੀ ਦੇ ਸੀਨੀਅਰ ਆਗੂ ਧਰਮਵੀਰ ਸਿੰਘ ਭੁੱਲਰ ਦੀ ਅਗਵਾਈ 'ਚ ਸਮੁੱਚੀ ਪਿੰਡ ਦੀ ਪੰਚਾਇਤ ਤੇ ਮੁਹਤਬਰ ਵਿਅਕਤੀਆਂ ਵਲੋਂ ਇਸ ਉਕਤ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਗਿਆ | ਸਰਪੰਚ ਧਰਮਵੀਰ ਭੁੱਲਰ ਦੀ ਅਗਵਾਈ 'ਚ ਹੋਈ ਪਿੰਡ ਦੀ ਭਰਵੀਂ ਮੀਟਿੰਗ ਵਿਚ ਜਿੱਥੇ ਪੰਚਾਇਤ ਵਲੋਂ ਇਸ ਉਕਤ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲਣਾ ਸ਼ਲਾਘਾਯੋਗ ਕਦਮ ਦੱਸਿਆ, ਉੱਥੇ ਇਸ ਸੰਬੰਧੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਪਿੰਡ ਦੇ ਇਜਲਾਸ ਵਿਚ ਸਰਪੰਚ ਧਰਮਵੀਰ ਸਿੰਘ ਭੁੱਲਰ ਵਲੋਂ ਪਿੰਡ ਲੁਹਾਰਕਾ ਖੁਰਦ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਵਿਤਕਰੇਬਾਜ਼ੀ ਤੋਂ ਉੱਪਰ ਉੱਠ ਕੇ ਨੇਪਰੇ ਚਾੜ੍ਹਨ ਪਿੰਡ ਦੇ ਮੁਹਤਬਰ ਵਿਅਕਤੀਆਂ ਨਾਲ ਵਿਚਾਰ ਵਟਾਂਦਰੇ ਕੀਤੇ ਗਏ | ਸੀਨੀਅਰ ਆਗੂ ਸਰਪੰਚ ਧਰਮਵੀਰ ਸਿੰਘ ਭੁੱਲਰ ਨੇ ਕਿਹਾ ਕਿ ਬੇਅਦਬੀ ਬਿੱਲ ਨੂੰ ਮਨਜ਼ੂਰੀ ਮਿਲਣਾ ਮੁੱਖ ਮੰਤਰੀ ਭਗਵੰਤ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਸੰਭਵ ਹੋਇਆ ਹੈ ਕਿਉਂਕਿ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਚੱਲ ਰਹੀ ਸੀ | ਇਸ ਮੌਕੇ ਪੰਚਾਇਤ ਨੁੰਮਾਇਦਿਆਂ 'ਚ ਸਰਪੰਚ ਧਰਮਵੀਰ ਸਿੰਘ ਲੁਹਾਰਕਾ ਤੋਂ ਇਲਾਵਾ ਪੰਚਾਇਤ ਮੈਂਬਰਾਂ 'ਚ ਸੁਖਰਾਮਬੀਰ ਸਿੰਘ ਭੁੱਲਰ, ਜੋਬਨਦੀਪ ਸਿੰਘ, ਸ਼ੰਕਰ ਸਿੰਘ, ਰਣਜੀਤ ਸਿੰਘ ਗੋਪੀ, ਡਾਕਟਰ ਰਣਜੀਤ ਸਿੰਘ, ਪਵਨਦੀਪ ਕੌਰ ਪਤਨੀ ਮਲਕੀਤ ਸਿੰਘ ਤੋਂ ਇਲਾਵਾ ਕਿਸਾਨ ਆਗੂ ਪਿ੍ੰਸੀਪਲ ਬਲਦੇਵ ਸਿੰਘ ਸੰਧੂ, ਪਿ੍ਤਪਾਲ ਸਿੰਘ ਲੁਹਾਰਕਾ, ਸੇਵਾ ਮੁਕਤ ਇੰਸਪੈਕਟਰ ਓਾਕਾਰ ਸਿੰਘ, ਗੁਰਿੰਦਰਪਾਲ ਸਿੰਘ ਭੁੱਲਰ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਰਵੀਪ੍ਰੀਤ ਸਿੰਘ, ਲਖਬੀਰ ਸਿੰਘ, ਦਿਲਬਾਗ ਸਿੰਘ, ਗੁਰਜੀਤ ਸਿੰਘ ਪੰਨੂੰ, ਗੁਰਮਨ ਸਿੰਘ ਹੁੰਦਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਬਜ਼ੀ ਮੰਡੀ ਵੱਲਾ ਦੇ ਫਲਾਂ ਦੀਆਂ ਸ਼ੈੱਡਾਂ ਦੇ ਆਲੇ ਦੁਆਲੇ ਖੜ੍ਹੇ ਗੰਦੇ ਪਾਣੀ ਤੇ ਫ਼ੈਲੀ ਗੰਦਗੀ ਤੋਂ ਆੜ੍ਹਤੀਆਂ 'ਚ ਭਾ... ਅਗਲੀ ਖ਼ਬਰ ਮਰਵਾਹਾ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।