21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐਕਸਲਸਮ ਹਾਈ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਵੈਸਚਰ ਸਮਾਗਮ <br/>

ਅਜੀਤ ਡੈਸਕ 16-07-2025
ਅੰਮਿ੍ਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਅਤੇ ਵਚਨਬੱਧਤਾ ਦੀ ਭਾਵਨਾ ਪੈਦਾ ਕਰਨ ਅਤੇ ਸਵੈ-ਸ਼ਾਸਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਐਕਸਲਸਮ ਹਾਈ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਵੈਸਚਰ ਸਮਾਗਮ ਕਰਵਾਇਆ ਗਿਆ | ਇਨਵੈਸਚਰ ਸਮਾਗਮ ਸਕੂਲ ਦੁਆਰਾ ਨਵੀਂ ਚੁਣੀ ਗਈ ਵਿਦਿਆਰਥੀ ਪ੍ਰੀਸ਼ਦ ਨੂੰ ਸੌਂਪੇ ਗਏ ਭਰੋਸੇ ਅਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ | ਨਵੇਂ ਕੌਂਸਲ ਮੈਂਬਰਾਂ ਦਾ ਉਤਸ਼ਾਹ ਪੂਰੇ ਸਿਖਰ ਤੇ ਸੀ ਜਦੋਂ ਉਹ ਆਪਣੇ ਸਿਰ ਉੱਚੇ ਰੱਖ ਕੇ ਵਿਦਿਆਰਥੀ ਆਗੂਆਂ ਵਜੋਂ ਜ਼ਿੰਮੇਵਾਰੀਆਂ ਨਿਭਾਉਣ ਲਈ ਤਿਆਰ ਹੋ ਕੇ ਮਾਰਚ ਕਰਦੇ ਹੋਏ ਆਏ | ਸਕੂਲ ਦੀ ਡਾਇਰੈਕਟਰ/ਪਿ੍ੰਸੀਪਲ ਗੁਨੀਤਾ ਗਰੇਵਾਲ ਨੇ ਵਿਦਿਆਰਥੀਆਂ ਨੂੰ ਪ੍ਰੀਫੈਕਟਾਂ ਦੀਆਂ ਡਿਊਟੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਬੈਜ ਨਾਲ ਸਨਮਾਨਿਤ ਕੀਤਾ | ਪਿ੍ੰ: ਨੇ ਵਿਦਿਆਰਥੀ ਕੌਂਸਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ੍ਹ ਦੇ ਦੂਰਦਰਸ਼ੀ ਅਤੇ ਮਸ਼ਾਲ ਧਾਰਕ ਹਨ | ਸਕੂਲ ਦੇ ਦਸਵੀਂ ਜਮਾਤ ਦੇ ਹੈੱਡ ਬੁਆਏ ਤਨਮੇ ਗੁਪਤਾ, ਦਸਵੀਂ ਜਮਾਤ ਦੀ ਹੈੱਡ ਗਰਲ ਰੁਬੇਨਾ ਪਾਂਧੀ ਦੇ ਨਾਲ-ਨਾਲ ਚਾਰਾਂ ਸਦਨਾਂ ਦੇ ਕੈਪਟਨਾਂ, ਪੰਜ ਕਲੱਬਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਬੈਜ, ਸੈੱਸ ਅਤੇ ਝੰਡਿਆਂ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਹੋਇਆ |

ਪਿਛਲੀ ਖ਼ਬਰ ਕੌਂਸਲਰ ਵਿਰਾਟ ਦੇਵਗਨ ਵਲੋਂ ਖਾਪੜਖੇੜੀ ਵਾਟਰ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਦੌਰਾਨ ਕਰੀਬ 72 ਕਰੋੜ ਦੇ ਵਿਕਾਸ ਕਾਰਜਾਂ ਨੂੰ ਮਿਲੀ ਹਰੀ ਝੰਡੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।