21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜਨਰਲ ਸ਼ਬੇਗ ਸਿੰਘ ਵਰਗੇ ਮਹਾਨ ਸ਼ਹੀਦਾਂ ਦੀਆਂ ਵਿਰਾਸਤਾਂ ਨੂੰ ਸੰਭਾਲਣ ਦੀ ਲੋੜ - ਜਥੇਦਾਰ ਗੜਗੱਜ <br/>

ਅਜੀਤ ਡੈਸਕ 16-07-2025
ਅੰਮਿ੍ਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੂਨ 1984 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਬੇਗ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਖਿਆਲਾ ਕਲਾਂ ਵਿਖੇ ਸਥਾਪਿਤ ਕੀਤੇ ਗਏ ਜਨਰਲ ਸ਼ਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੌਮ ਨੂੰ ਜਨਰਲ ਸ਼ਬੇਗ ਸਿੰਘ ਵਰਗੇ ਮਹਾਨ ਸ਼ਹੀਦਾਂ ਦੀਆਂ ਵਿਰਾਸਤਾਂ ਨੂੰ ਸੰਭਾਲਣਾ ਜ਼ਰੂਰੀ ਹੈ | ਜਥੇਦਾਰ ਗੜਗੱਜ ਨੇ ਕਿਹਾ ਗੁਰੂ ਸਾਹਿਬ ਦੇ ਸਿਧਾਂਤ ਉੱਤੇ ਚੱਲਦਿਆਂ ਸਿੱਖ ਕੌਮ ਦੀ ਅਣਖ ਤੇ ਗੈਰਤ ਅਤੇ ਸ੍ਰੀ ਅਕਾਲ ਤਖ਼ਤ ਵਾਸਤੇ ਸੰਨ੍ਹ 1984 ਵਿਚ ਸਿੱਖ ਜੁਝਾਰੂਆਂ ਨੇ ਜੋ ਦਿ੍ੜਤਾ ਦੇ ਨਾਲ ਉਸ ਸਮੇਂ ਦੀ ਹਕੂਮਤ ਅਤੇ ਫ਼ੌਜ ਦੇ ਨਾਲ ਜੰਗ ਲੜੀ, ਉਸ ਵਿਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਜਨਰਲ ਸ਼ਬੇਗ ਸਿੰਘ ਤੇ ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਸਿੰਘਾਂ ਨੇ ਸ਼ਹੀਦੀਆਂ ਪਾਈਆਂ | ਉਨ੍ਹਾਂ ਕਿਹਾ ਕਿ ਜਨਰਲ ਸ਼ਬੇਗ ਸਿੰਘ ਦੀ ਵਿਰਾਸਤ ਬਹੁਤ ਵੱਡੀ ਹੈ ਜਿਸ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ | ਜਥੇਦਾਰ ਗੜਗੱਜ ਨੇ ਜਨਰਲ ਦੇ ਨਾਮ 'ਤੇ ਉਨ੍ਹਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਉਨ੍ਹਾਂ ਦੇ ਜੱਦੀ ਘਰ ਨੂੰ ਜਨਰਲ ਸ਼ਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵਜੋਂ ਸਥਾਪਤ ਕਰਨ ਦੇ ਉਪਰਾਲੇ ਲਈ ਉਨ੍ਹਾਂ ਦੇ ਪਰਿਵਾਰ ਅਤੇ ਹੋਰ ਸਾਥੀ ਸੰਗੀਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਜਥੇਦਾਰ ਗੜਗੱਜ, ਜਥੇਦਾਰ ਬਾਬਾ ਟੇਕ ਸਿੰਘ ਨੂੰ ਜਨਰਲ ਸ਼ਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ ਖਿਆਲਾ ਤੇ ਹੋਰਨਾਂ ਵਲੋਂ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਬਲਜਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦੋਹਰੇ ਕਤਲ ਕਾਂਡ 'ਚ ਇਨਸਾਫ ਲੈਣ ਲਈ ਪੀੜਤ ਧਿਰ ਨੇ ਐੱਸ. ਸੀ. ਕਮਿਸ਼ਨ ਕੋਲ ਲਾਈ ਗੁਹਾਰ ਅਗਲੀ ਖ਼ਬਰ ਅਮਨਦੀਪ ਹਸਪਤਾਲ ਪਲਾਸਟਿਕ ਸਰਜਰੀ ਸੇਵਾਵਾਂ ਬਾਰੇ 21 ਜੁਲਾਈ ਤੱਕ ਮਰੀਜ਼ਾਂ ਨੂੰ ਦੇਵੇਗਾ ਮੁਫ਼ਤ ਸਲਾਹ-ਮਸ਼ਵਰਾ: ਡਾ. ਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।