21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅੰਮਿ੍ਤਸਰ ਫੇਰੀ ਦੀ ਤਿਆਰੀ ਸੰਬੰਧੀ ਬੈਠਕ ਹੋਈ

ਅਜੀਤ ਡੈਸਕ 16-07-2025
ਅੰਮਿ੍ਤਸਰ, 15 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਅੰਮਿ੍ਤਸਰ ਆਉਣ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਾਰਟੀ ਅਹੁਦੇਦਾਰਾਂ ਦੀ ਇਕ ਬੈਠਕ ਹੋਈ | ਜਿਸ ਵਿਚ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਸਾਬਕਾ ਮੇਅਰ ਬਖ਼ਸ਼ੀ ਰਾਮ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸੰਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਪਠਾਨਕੋਟ ਦੀ ਨੁਮਾਇੰਦਗੀ ਕਰਨ ਵਾਲੇ ਅਸ਼ਵਨੀ ਕੁਮਾਰ ਸ਼ਰਮਾ ਪਹਿਲਾਂ ਵੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਰਹਿ ਚੁੱਕੇ ਹਨ | ਉਨ੍ਹਾਂ ਦੀ ਨਿਯੁਕਤੀ ਕਾਰਨ ਭਾਜਪਾ ਵਰਕਰਾਂ 'ਚ ਉਤਸ਼ਾਹ ਦੀ ਲਹਿਰ ਹੈ | ਅਸ਼ਵਨੀ ਸ਼ਰਮਾ ਦਾ ਵਿਸ਼ਾਲ ਸੰਗਠਨਾਤਮਕ ਤਜ਼ਰਬਾ ਅਤੇ ਪਾਰਟੀ ਪ੍ਰਤੀ ਅਟੁੱਟ ਵਚਨਬੱਧਤਾ ਬਿਨਾਂ ਸ਼ੱਕ ਪੰਜਾਬ 'ਚ ਭਾਜਪਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਹੋਣ ਤੋਂ ਬਾਅਦ, ਅਸ਼ਵਨੀ ਸ਼ਰਮਾ 19 ਜੁਲਾਈ ਸ਼ਨੀਵਾਰ ਨੂੰ ਗੁਰੂ ਨਗਰੀ ਅੰਮਿ੍ਤਸਰ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ | ਉਹ ਆਪਣੀ ਅੰਮਿ੍ਤਸਰ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਅਤੇ ਰਾਮਤੀਰਥ (ਭਗਵਾਨ ਵਾਲਮੀਕਿ ਤੀਰਥ) ਵਿਖੇ ਮੱਥਾ ਟੇਕਣਗੇ | ਇਸ ਤੋਂ ਇਲਾਵਾ ਉਹ ਦੁਪਹਿਰ 3:00 ਵਜੇ ਭਾਜਪਾ ਦਫ਼ਤਰ ਵਿਖੇ ਪਾਰਟੀ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ | ਇਸ ਮੌਕੇ 'ਤੇ ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਸਲਿਲ ਕਪੂਰ, ਰਾਜੇਸ਼ ਹਨੀ, ਮੀਤ ਪ੍ਰਧਾਨ ਸੰਜੇ ਸ਼ਰਮਾ, ਅਨੁਜ ਸਿੱਕਾ, ਆਨੰਦ ਸ਼ਰਮਾ, ਗੁਰਪ੍ਰਤਾਪ ਸਿੰਘ ਟਿੱਕਾ, ਜਸਪਾਲ ਸਿੰਘ ਸ਼ੰਟੂ, ਮੀਨੂੰ ਸਹਿਗਲ, ਕੌਂਸਲਰ ਗੌਰਵ ਗਿੱਲ, ਕੌਂਸਲਰ ਕਿ੍ਤੀ ਅਰੋੜਾ, ਕੌਂਸਲਰ ਅਮਨ ਐਰੀ, ਸਤਿੰਦਰ ਸਿੰਘ ਡੋਗਰਾ, ਇੰਦਰਜੀਤ ਸਿੰਘ ਬਾਸਰਕੇ, ਕੰਵਲਜੀਤ ਸਿੰਘ ਸੰਨੀ, ਵਿੱਕੀ ਕਪੂਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਆਈ. ਐੱਮ. ਐੱਫ. ਨੇ ਪਾਕਿ ਦੀ ਖੰਡ ਆਯਾਤ ਸਬਸਿਡੀ 'ਤੇ ਜਤਾਇਆ ਇਤਰਾਜ਼ ਅਗਲੀ ਖ਼ਬਰ ਦੋਹਰੇ ਕਤਲ ਕਾਂਡ 'ਚ ਇਨਸਾਫ ਲੈਣ ਲਈ ਪੀੜਤ ਧਿਰ ਨੇ ਐੱਸ. ਸੀ. ਕਮਿਸ਼ਨ ਕੋਲ ਲਾਈ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।