21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਦੇ ਚਾਰ ਚੁਫੇਰੇ ਕੰਡਿਆਲੀ ਤਾਰ ਲਗਾਈ ਜਾਵੇ-ਬਿ੍ਕਸ ਹਿਊਮਨ ਰਾਈਟਸ ਸੰਸਥਾ ਦੀ ਮੰਗ

ਅਜੀਤ ਡੈਸਕ 16-07-2025
ਸੁਲਤਾਨਵਿੰਡ, 15 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਅਤੇ ਅੰਮਿ੍ਤਸਰ ਸ਼ਹਿਰ ਦੇ ਨੇੜਲੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਅੱਪਰ ਦੁਆਬ ਖੂਨੀ ਨਹਿਰ ਜੋ ਅਨੇਕਾਂ ਲੋਕਾਂ ਦੀਆਂ ਜਾਨਾਂ ਲੈ ਚੁੱਕੀ ਹੈ, ਇਸ ਦੇ ਚਾਰ ਚੁਫੇਰੇ ਕੰਡਿਆਲੀ ਤਾਰ ਲਗਾਈ ਜਾਵੇ | ਇਸ ਮੌਕੇ ਗੱਲਬਾਤ ਕਰਦਿਆਂ ਬਿ੍ਕਸ ਹਿਊਮਨ ਰਾਈਟਸ ਮਿਸ਼ਨ ਪੰਜਾਬ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸੁਲਤਾਨਵਿੰਡ ਦੀ ਅੱਪਰ ਦੁਆਬ ਖੂਨੀ ਨਹਿਰ ਪਤਾ ਨਹੀਂ ਕਿੰਨੀਆਂ ਕੁ ਧੀਆਂ ਭੈਣਾਂ, ਮਰਦਾਂ ਤੇ ਬੱਚਿਆਂ ਦੀਆਂ ਜਾਨਾਂ ਲੈ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਸ ਨਹਿਰ ਵਿਚ ਕੋਈ ਦਿਨ ਖਾਲੀ ਨਹੀਂ ਜਾਂਦਾ ਜਿਸ ਦਿਨ ਕੋਈ ਨਾ ਕੋਈ ਲਾਸ਼ ਰੁੜ ਕੇ ਨਾ ਆਈ ਹੋਵੇ ਪਰ ਇਸ ਨਹਿਰ ਦੇ ਕਿਨਾਰਿਆਂ 'ਤੇ ਬਚਾਅ ਲਈ ਕੋਈ ਪ੍ਰਬੰਧ ਨਹੀਂ ਹੈ ਨਹਿਰ ਦੇ ਕੰਡੇ ਰੋਡੇ ਹੋਣ ਕਰਕੇ ਆਏ ਦਿਨ ਕੋਈ ਨਾ ਕੋਈ ਡਿੱਗਿਆ ਹੁੰਦਾ | ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਨਹਿਰ ਦਾ ਸੁੰਦਰੀਕਰਨ ਕਰਕੇ ਉੱਥੇ ਬੈਠਣ ਲਈ ਬੈਂਚ, ਫਲਦਾਰ ਬੂਟੇ ਅਤੇ ਸੈਰ ਕਰਨ ਲਈ ਉਪਰਾਲਾ ਕੀਤਾ ਗਿਆ ਹੈ ਜੋ ਬਹੁਤ ਹੀ ਸ਼ਲਾਘਾਯੋਗ ਹੈ ਪਰ ਪ੍ਰਸ਼ਾਸਨ ਨੂੰ ਵੀ ਚਾਹੀਦਾ ਹੈ ਕਿ ਜਿਹੜੇ ਲੋਕ ਲੜ ਕੇ ਜਾਂ ਫਿਰ ਗੁੱਸੇ ਵਿਚ ਆ ਕੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਂਦੇ ਹਨ ਉਨ੍ਹਾਂ 'ਤੇ ਕਾਬੂ ਪਾਉਣ ਲਈ ਨਹਿਰ ਦੇ ਦੋਵਾਂ ਕਿਨਾਰਿਆਂ 'ਤੇ ਕੰਡਿਆਲੀ ਤਾਰ ਅਤੇ ਨਹਿਰ ਦੇ ਅੰਦਰੂਨੀ ਹਿੱਸੇ 'ਚ ਸੱਜੇ ਖੱਬੇ ਹੇਠਾਂ ਉਤਰਨ ਅਤੇ ਉਪਰ ਚੜਨ ਲਈ ਪੌੜੀਆਂ ਬਣਾਈਆਂ ਜਾਣ | ਇਸ ਮੌਕੇ ਸੰਸਥਾਂ ਦੇ ਉਪ ਪ੍ਰਧਾਨ ਅਰਜਨ ਸਿੰਘ ਚੀਮਾ, ਸੈਕਟਰੀ ਜਸਵਿੰਦਰ ਸਿੰਘ ਜੱਸ, ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਚੌਹਾਨ, ਜੁਗਰਾਜ ਸਿੰਘ ਤੇਜੀ, ਮੋਤੀ ਸਾਗਰ, ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਖਾਲਸਾ, 21 ਮੈਂਬਰੀ ਕਮੇਟੀ ਗੁਰਦੁਆਰਾ ਅਟਾਰੀ ਸਾਹਿਬ ਦੇ ਪ੍ਰਧਾਨ ਜਸਬੀਰ ਸਿੰਘ ਮੰਗਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪਿਅਨਸ਼ਿਪ ਜਿੱਤੀ <br/> ਅਗਲੀ ਖ਼ਬਰ ਆਈ. ਐੱਮ. ਐੱਫ. ਨੇ ਪਾਕਿ ਦੀ ਖੰਡ ਆਯਾਤ ਸਬਸਿਡੀ 'ਤੇ ਜਤਾਇਆ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।