ਅੰਮਿ੍ਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪਿਅਨਸ਼ਿਪ ਜਿੱਤ ਕੇ ਸ਼ਾਨਦਾਰ ਉਪਲਬੱਧੀ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪਰਿੰਗ ਡੇਲ ਐਜ਼ੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦੀ ਟੀਮ ਨੇ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ੂਟਿੰਗ ਟੂਰਨਾਮੈਂਟ ਦੌਰਾਨ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਟੂਰਨਾਮੈਂਟ ਦੌਰਾਨ 8 ਸੋਨੇ ਅਤੇ 3 ਤਾਂਬੇ ਦੇ ਤਗਮੇ ਆਪਣੇ ਨਾਂਅ ਕੀਤੇ | ਸੰਧੂ ਦੇ ਮੁਤਾਬਿਕ ਇਸ ਰੋਮਾਂਚਕਾਰੀ ਟੂਰਨਾਮੈਂਟ ਦੌਰਾਨ ਅਨੁਸ਼ਾਸਨ ਅਤੇ ਇਕਾਗਰਤਾ ਹੀ ਉਨ੍ਹਾਂ ਦੀ ਟੀਮ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਮੁੱਖ ਕਾਰਨ ਰਹੀ | ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੇ ਇਸ ਉਪਲਬੱਧੀ ਲਈ ਵਧਾਈ ਦਿੱਤੀ |