ਮਾਨਾਂਵਾਲਾ, 15 ਜੁਲਾਈ (ਗੁਰਦੀਪ ਸਿੰਘ ਨਾਗੀ)-ਬੱਚਿਆਂ ਵਿਚ ਦਿਨ ਬ ਦਿਨ ਵੱਧ ਰਹੀ ਕਬਜ਼ ਦੀ ਬਿਮਾਰੀ ਚਿੰਤਾਜਨਕ ਹੈ ਅਤੇ ਕਬਜ਼ ਹੋਣ 'ਤੇ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ, ਕਿਉਂਕਿ ਇਹ ਨੁਕਸਾਨਦੇਹ ਸਾਬਿਤ ਹੋ ਸਕਦੀ ਹੈ, ਇਸ ਲਈ ਕਬਜ਼ ਹੋਣ 'ਤੇ ਮਾਪੇ ਬੱਚੇ ਦਾ ਤੁਰੰਤ ਚੈੱਕਅੱਪ ਕਰਵਾਉਣ | ਇਹ ਜਾਣਕਾਰੀ ਬੱਚਿਆਂ ਦੇ ਮਾਹਿਰ ਡਾਕਟਰ ਸੁਪਿ੍ਯਾ ਰੰਧਾਵਾ ਨੇ ਗੁਰਸ਼ੇਰ ਹਸਪਤਾਲ, ਨਜ਼ਦੀਕ ਬ੍ਰੈਸਟਪ੍ਰਾਈਜ, ਮਾਨਾਂਵਾਲਾ ਵਿਖੇ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਕਬਜ਼ ਦਾ ਕਾਰਨ ਬੱਚਿਆਂ ਵਿਚ ਫਾਸਟ ਫੂਡ ਜਿਵੇਂ ਕਿ ਪੀਜ਼ਾ, ਬਰਗਰ, ਕੁਰਕਰੇ, ਚਿਪਸ, ਕੋਲ ਡਰਿੰਕਸ ਵੱਲ ਜ਼ਿਆਦਾ ਰੁਝਾਨ ਹੋਣਾ ਹੈ ਤੇ ਇਸ ਦਾ ਚੈੱਕਅੱਪ ਕਰਵਾਉਣਾ ਬਹੁਤ ਜ਼ਰੂਰੀ ਹੈ |